19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਧਾਇਕ ਪਰਗਟ ਸਿੰਘ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਹਜ਼ਰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਪਵਿੱਤਰ ਆਗਮਨ ਪੁਰਬ ਮੌਕੇ ਜਲੰਧਰ ਦੇ ਵਿਧਾਇਕ ਪਰਗਟ ਸਿੰਘ ਨੇ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਪਰਗਟ ਸਿੰਘ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਗਿੱਦੜਬਾਹਾ ਵਿਖੇ ਭਾਜਪਾ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦਾ ਦ੍ਰਿਸ਼। ਤਸਵੀਰ: ਸ਼ਿਵਰਾਜ ਸਿੰਘ ਬਰਾੜ 20-09-2026
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਹਜ਼ਰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਪਵਿੱਤਰ ਆਗਮਨ ਪੁਰਬ ਮੌਕੇ ਜਲੰਧਰ ਦੇ ਵਿਧਾਇਕ ਪਰਗਟ ਸਿੰਘ ਨੇ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਪਰਗਟ ਸਿੰਘ ਦਾ ਨਿੱਘਾ ਸਵਾਗਤ ਕੀਤਾ। ਵਿਧਾਇਕ ਪਰਗਟ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਉਨ੍ਹਾਂ ਵਲੋਂ ਦਿੱਤਾ ਗਿਆ ਪਿਆਰ, ਨਿਮਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਸਾਂਝ, ਸੇਵਾ, ਸਦਭਾਵਨਾ ਅਤੇ ਇਨਸਾਨੀਅਤ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸੰਸਥਾਵਾਂ ਦੇ ਸੰਸਥਾਪਕ ਸਵ. ਸ: ਇੰਦਰਜੀਤ ਸਿੰਘ ਖ਼ਾਲਸਾ ਵਲੋਂ ਬਾਬਾ ਫ਼ਰੀਦ ਜੀ ਅਤੇ ਫ਼ਰੀਦਕੋਟ ਦੇ ਇਤਿਹਾਸ ਬਾਰੇ ਲਿਖੀਆਂ ਪੁਸਤਕਾਂ ਵੀ ਸਤਿਕਾਰ ਸਹਿਤ ਭੇਟ ਕੀਤੀਆਂ ਗਈਆਂ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਂਗੀਆ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ। ਪਰਗਟ ਸਿੰਘ ਨੇ ਸੰਸਥਾਵਾਂ ਵਲੋਂ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਪਵਿੱਤਰ ਬਾਣੀ ਅਤੇ ਫ਼ਰੀਦਕੋਟ ਦੀ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੈਡੀਕਲ ਕਾਲਜ ’ਚ 2 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡਾਂ ’ਚ ਦਸਤਾਵੇਜ਼ੀ ਫ਼ਿਲਮ ਵਿਖਾਈ
Ad Position 24