22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਵਲੋਂ ਧਰਨਾ

ਲੰਬੀ, 21 ਸਤੰਬਰ (ਮੇਵਾ ਸਿੰਘ)-ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪੀ.

Ad Position 21
No active advertisement
ਮੰਗਾਂ ਨੂੰ ਲੈ ਕੇ ਧਰਨਾ ਦਿੰਦੇ ਹੋਏ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਦੇ ਆਗੂ। ਅਜੀਤ ਤਸਵੀਰ 22-09-2026
ਲੰਬੀ, 21 ਸਤੰਬਰ (ਮੇਵਾ ਸਿੰਘ)-ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪੀ.ਡੀ.ਐੱਸ.ਏ. ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਡਾ. ਸੁਖਚੈਨ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਜਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਤੇ ਉਚ ਅਧਿਕਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਖੇਤੀਬਾੜੀ ਵਿਭਾਗ ਪੰਜਾਬ ਖੇਤੀਬਾੜੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਖੇਤੀਬਾੜੀ ਵਿਭਾਗ ਵਿਚ ਟੈਕਨੀਕਲ ਪੋਸਟਾਂ ਦੇ ਹੋ ਰਹੇ ਨੁਕਸਾਨ ਨਾਲ ਪੰਜਾਬ ਦੀ ਖੇਤੀਬਾੜੀ ਦਾ ਵੀ ਨੁਕਸਾਨ ਹੋਵੇਗਾ। ਅੱਜ ਖੇਤੀਬਾੜੀ ਵਿਭਾਗ ਵਿਚ ਲਗਪਗ 100 ਦੇ ਕਰੀਬ ਖੇਤੀਬਾੜੀ ਅਫ਼ਸਰ ਦੀਆਂ ਆਸਾਮੀਆਂ ਖ਼ਾਲੀ ਪਈਆਂ ਹਨ। ਖੇਤੀਬਾੜੀ ਵਿਭਾਗ ਵਿਚ ਨਵੀਆਂ ਆਸਾਮੀਆਂ ਭਰਨ ਦੀ ਬਜਾਏ, ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਵੀ ਖ਼ਾਲੀ ਆਸਾਮੀਆਂ ਦਾ ਲਿੰਕ ਅਫ਼ਸਰ ਪਾਲਸੀ ਰਾਹੀਂ ਚਾਰਜ ਦੇ ਕੇ ਸਰਕਾਰ ਖੇਤੀਬਾੜੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਖਿਲਵਾੜ ਕਰ ਰਹੀ ਹੈ। ਇਸ ਤੋਂ ਇਲਾਵਾ ਟੈਕਨੀਕਲ ਕੇਡਰ ਦੇ 5 ਸੰਯੁਕਤ ਡਾਇਰੈਕਟਰ ਹੋਣ ਦੇ ਬਾਵਜੂਦ ਅੰਕੜਾ ਵਿੰਗ ਦੇ ਅਧਿਕਾਰੀ ਨੂੰ ਸੰਯੁਕਤ ਟਰੈਕਟਰ ਖੇਤੀਬਾੜੀ (ਇਨਪੁਟਸ) ਦੀ ਆਸਾਮੀ ਦਾ ਵਾਧੂ ਚਾਰਜ ਦੇ ਕੇ ਖੇਤੀਬਾੜੀ ਅਧਿਕਾਰੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਹੈੱਡ ਕੁਆਰਟਰ ’ਤੇ ਧਰਨੇ ਲਗਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲਣ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮਾਂ ਵੈਸ਼ਨੂੰ ਭਗਵਤੀ ਲੰਗਰ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ
Ad Position 24