22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼ਾਰਟ ਸਰਕਟ ਕਾਰਨ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ

ਮਲੋਟ, 21 ਸਤੰਬਰ (ਪਾਟਿਲ)-ਸਥਾਨਕ ਡਾਕਖਾਨਾ ਮਲੋਟ ਨੇੜੇ ਸਥਿਤ ਬਠਲਾ ਗਾਰਮੈਂਟਸ ਨਾਮਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿਚ ਬੀਤੀ ਸ਼ਾਮ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚ ਪਿਆ ਲੱਖਾਂ ਰੁਪਏ ਦਾ ਰੈਡੀਮੇਡ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਕਾਰਨ ਏ.

Ad Position 21
No active advertisement
ਸ਼ਾਰਟ ਸਰਕਟ ਕਾਰਨ ਲੱਗੀ ਅੱਗ ਦਾ ਦ੍ਰਿਸ਼। ਤਸਵੀਰ: ਪਾਟਿਲ 22-09-2026
ਮਲੋਟ, 21 ਸਤੰਬਰ (ਪਾਟਿਲ)-ਸਥਾਨਕ ਡਾਕਖਾਨਾ ਮਲੋਟ ਨੇੜੇ ਸਥਿਤ ਬਠਲਾ ਗਾਰਮੈਂਟਸ ਨਾਮਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿਚ ਬੀਤੀ ਸ਼ਾਮ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚ ਪਿਆ ਲੱਖਾਂ ਰੁਪਏ ਦਾ ਰੈਡੀਮੇਡ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਕਾਰਨ ਏ.ਸੀ. ਸਮੇਤ ਹੋਰ ਬਿਜਲੀ ਉਪਕਰਨਾਂ ਦਾ ਵੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦੁਕਾਨ ਮਾਲਕ ਬੰਟੀ ਅਤੇ ਸੋਨੂੰ ਦੇ ਪਰਿਵਾਰਕ ਮੈਂਬਰ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚੇ। ਇਸ ਦੌਰਾਨ ਆਸਪਾਸ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਵੀ ਅੱਗ ਬੁਝਾਉਣ ਵਿਚ ਮਦਦ ਕੀਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਅਤੇ ਆਸਪਾਸ ਦੀਆਂ ਹੋਰ ਦੁਕਾਨਾਂ ਨੂੰ ਅੱਗ ਦੀ ਲਪੇਟ ਵਿਚ ਆਉਣ ਤੋਂ ਬਚਾਅ ਲਿਆ। ਦੁਕਾਨ ਮਾਲਕ ਬੰਟੀ ਅਤੇ ਸੋਨੂੰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਗਏ ਸਨ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਦੁਕਾਨ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਕਾਰੋਬਾਰ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਇਸ ਦੌਰਾਨ ਅਚਾਨਕ ਵਾਪਰੀ ਇਸ ਘਟਨਾ ਨੇ ਉਨ੍ਹਾਂ ਨੂੰ ਵੱਡਾ ਆਰਥਿਕ ਝਟਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਕੁਝ ਮਾਲ ਵਪਾਰੀਆਂ ਤੋਂ ਉਧਾਰ ਲੈ ਕੇ ਪਾਇਆ ਹੋਇਆ ਸੀ ਅਤੇ ਕਾਰੋਬਾਰ ਚਲਾਉਣ ਲਈ ਕਰਜ਼ਾ ਵੀ ਲਿਆ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕਰਦਿਆਂ ਖ਼ਾਸ ਤੌਰ ’ਤੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ. ਬਲਜੀਤ ਕੌਰ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਿਲ ਘੜੀ ਵਿਚ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਸਕਣ ਅਤੇ ਮੁੜ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੋਮਨਾਥ ਕਾਲੜਾ ਨੇ ਵੀ ਦੁਕਾਨ ’ਤੇ ਪਹੁੰਚ ਕੇ ਘਟਨਾ ਸੰਬੰਧੀ ਪੂਰੀ ਜਾਣਕਾਰੀ ਹਾਸਿਲ ਕੀਤੀ। ਫਾਇਰ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਸੀ। ਅੱਗ ਕਾਫ਼ੀ ਭਿਆਨਕ ਹੋਣ ਕਾਰਨ ਇਸ ’ਤੇ ਕਾਬੂ ਪਾਉਣ ਲਈ ਮੁਸ਼ੱਕਤ ਕਰਨੀ ਪਈ, ਪਰ ਸਮੇਂ ਸਿਰ ਕਾਰਵਾਈ ਕਰਦਿਆਂ ਅੱਗ ਨੂੰ ਹੋਰ ਦੁਕਾਨਾਂ ਤੱਕ ਫ਼ੈਲਣ ਤੋਂ ਰੋਕ ਲਿਆ ਗਿਆ ਅਤੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਵੀ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਜਲਘਰ ਦੀ ਚਾਰਦੀਵਾਰੀ ਦਾ ਠੇਕਾ ਦੇ ਦਿੱਤਾ ਪਰ ਵਰਕ ਆਰਡਰ ਜਾਰੀ ਨਹੀਂ ਕੀਤੇ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਯੂਨੀਅਨ ਵਲੋਂ ਵਿਰੋਧ
Ad Position 24