22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ-ਵਿਧਾਇਕ ਕਾਕਾ ਬਰਾੜ ਨਸ਼ਿਆਂ ਵਿਰੁੱਧ ਜੰਗ ਤਹਿਤ ਵੀ . ਡੀ . ਸੀ . ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ. ਡੀ.

Ad Position 21
No active advertisement
ਅਜੀਤ ਡੈਸਕ 23-09-2026
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ.ਡੀ.ਸੀ. (ਵਿਲੇਜ ਡਿਫ਼ੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਪਿੰਡਾਂ ਵਿਚ ਬਣੀਆਂ ਵੀ.ਡੀ.ਸੀ. ਕਮੇਟੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵੀ.ਡੀ.ਸੀ. ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ। ਇਸ ਮੌਕਿਆ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨਦੀਪ ਬਰਾੜ, ਐੱਸ.ਐੱਚ.ਓ. ਰਵਿੰਦਰ ਕੌਰ ਬਰਾੜ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਅਤੇ ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਪਹਿਲਾਂ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ.ਡੀ.ਸੀ. ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖ਼ਾਤਮੇ ਲਈ ਪ੍ਰਸ਼ਾਸਨ, ਪੁਲਿਸ ਤੇ ਆਮ ਲੋਕਾਂ ਦੇ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ, ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਰਾਜਿੰਦਰ ਸਿੰਘ ਬਰਾੜ, ਬੀ.ਡੀ.ਪੀ.ਓ. ਸਵਰਨ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ, ਹਲਕਾ ਵਾਇਸ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਅੰਗਰੇਜ ਸਿੰਘ, ਵੱਖ-ਵੱਖ ਬਲਾਕ ਕੋਆਰਡੀਨੇਟਰ ਤੋਂ ਇਲਾਵਾ ਸਮੂਹ ਪਿੰਡਾਂ ਦੇ ਪੰਚ-ਸਰਪੰਚ ਅਤੇ ਵੀ.ਡੀ.ਸੀ. ਕਮੇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਓ . ਪੀ . ਧਨਖੜ , ਐਚ . ਐਸ . ਫੂਲਕਾ , ਰਵਨੀਤ... ਅਗਲੀ ਖ਼ਬਰ ਨੈਸ਼ਨਲ ਹਾਈਵੇਅ ਵਲੋਂ ਬਣਾਏ ਪੁਲ ਨੂੰ ਚਾਲੂ ਕਰਨ ਦੇ ਦੋ ਦਿਨ ਬਾਅਦ ਹੀ ਪਲਟਿਆ ਟਰੱਕ।
Ad Position 24