22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਓ . ਪੀ . ਧਨਖੜ , ਐਚ . ਐਸ . ਫੂਲਕਾ , ਰਵਨੀਤ ਬਿੱਟੂ , ਰਾਣਾ ਸੋਢੀ , ਜਗਮੀਤ ਬਰਾੜ ਤੇ ਹੋਰਾਂ ਨੇ ਕੀਤਾ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਸ਼ੁਰੂ ਕੀਤੀ ਗਈ ਤੀਜੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ। ਸਭ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ ਵਿਖੇ ਭਾਜਪਾ ਵਲੋਂ ਨਸ਼ਿਆਂ ਵਿਰੋਧੀ ਸਮਾਗਮ ਕਰਵਾਇਆ ਗਿਆ, ਜਿਸ ਨੂੰ ਭਾਜਪਾ ਦੇ ਸਾਬਕਾ ਰਾਸ਼ਟਰੀ ਸਕੱਤਰ ਸ੍ਰੀ ਓ.

Ad Position 21
No active advertisement
ਅਜੀਤ ਡੈਸਕ 23-09-2026
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਸ਼ੁਰੂ ਕੀਤੀ ਗਈ ਤੀਜੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ। ਸਭ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ ਵਿਖੇ ਭਾਜਪਾ ਵਲੋਂ ਨਸ਼ਿਆਂ ਵਿਰੋਧੀ ਸਮਾਗਮ ਕਰਵਾਇਆ ਗਿਆ, ਜਿਸ ਨੂੰ ਭਾਜਪਾ ਦੇ ਸਾਬਕਾ ਰਾਸ਼ਟਰੀ ਸਕੱਤਰ ਸ੍ਰੀ ਓ.ਪੀ. ਧਨਖੜ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਉਪਰੰਤ ਭਾਜਪਾ ਦੇ ਸਾਬਕਾ ਰਾਸ਼ਟਰੀ ਸਕੱਤਰ ਤੇ ਹਰਿਆਣਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਹਰਿਆਣਾ ਸ੍ਰੀ ਓ.ਪੀ. ਧਨਖੜ, ਭਾਜਪਾ ਆਗੂ ਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ, ਜਗਮੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਰਾਜੇਸ਼ ਗੋਰਾ ਪਠੇਲਾ, ਗੁਰਚਰਨ ਸਿੰਘ ਸੰਧੂ ਸਮੇਤ ਹੋਰ ਆਗੂਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਦਫ਼ਤਰ ਵਿਖੇ ਭਾਜਪਾ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਇੱਥੋਂ ਦੇ ਇਤਿਹਾਸ ਸੰਬੰਧੀ ਕਿਤਾਬਚਾ ਭੇਂਟ ਕੀਤਾ। ਇਸ ਉਪਰੰਤ ਨਸ਼ਾ ਮੁਕਤ ਪੰਜਾਬ ਯਾਤਰਾ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਗਰੀਨ ਸੀ ਰਿਜੋਰਟ ਵਿਖੇ ਪਹੁੰਚੀ, ਜਿੱਥੇ ਨਸ਼ਿਆਂ ਵਿਰੁੱਧ ਭਾਜਪਾ ਵਲੋਂ ਵੱਡਾ ਸਮਾਗਮ ਰੱਖਿਆ ਗਿਆ ਸੀ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਓ.ਪੀ. ਧਨਖੜ ਨੇ ਕਿਹਾ ਕਿ ਗੁਰੂਆਂ, ਪੀਰਾਂ, ਆਜ਼ਾਦੀ ਘੁਲਾਟੀਆਂ, ਮਿਹਨਤੀ ਕਿਸਾਨਾਂ, ਯੋਧਿਆਂ ਤੇ ਖਿਡਾਰੀਆਂ ਦੀ ਇਸ ਧਰਤੀ ਨੂੰ ਪਤਾ ਨੀ ਕਿਸ ਦੀ ਨਜ਼ਰ ਲੱਗ ਗਈ ਹੈ ਕਿ ਅੱਜ ਹਰਿਆਣਾ ਦਾ ਵੱਡਾ ਭਰਾ ਪੰਜਾਬ ਬੁਰੀ ਤਰ੍ਹਾਂ ਨਸ਼ੇ ਦੀ ਲਪੇਟ ਵਿਚ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ 18 ਤੋਂ 35 ਸਾਲ ਦੀ ਉਮਰ ਦੇ ਨੌਜਵਾਨ ਚਿੱਟੇ ਵਰਗੇ ਭਿਆਨਕ ਨਸ਼ੇ ਦੀ ਦਲਦਲ ਵਿਚ ਫਸ ਗਏ ਹਨ। ਇਹ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ। ਉਨ੍ਹਾਂ ਕਿਹਾ ਭਾਜਪਾ ਇਸ ਸੰਬੰਧੀ ਬਹੁਤ ਗੰਭੀਰ ਹੈ ਅਤੇ ਸੂਬੇ ਨੂੰ ਨਸ਼ੇ ਵਿਚ ਧਕੇਲਣ ਵਾਲਿਆਂ ਖ਼ਿਲਾਫ਼ ਪੰਜਾਬ ’ਚ ਸਰਕਾਰ ਬਣਨ ’ਤੇ ਸਖ਼ਤ ਕਾਰਵਾਈ ਕਰੇਗੀ ਅਤੇ ਪੰਜਾਬ ਨੂੰ ਬਿਲਕੁਲ ਨਸ਼ਾ ਮੁਕਤ ਕਰ ਦੇਵੇਗੀ। ਉਨ੍ਹਾਂ ਕਿਹਾ ਨਸ਼ੇ ਦੇ ਕਾਰੋਬਾਰੀਆਂ ਨੂੰ ਭਾਜਪਾ ਹੀ ਨੱਥ ਪਾਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਹਰਿਆਣਾ ਵਿਚ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. ਦੇ ਰਹੀ ਹੈ, ਇਸ ਤਰ੍ਹਾਂ ਹੀ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ ’ਤੇ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਨਾ ਰੋਕ ਸਕਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਉਣ ਵਾਲੀਆਂ ਚੋਣਾਂ ਵਿਚ ਤਖ਼ਤਾ ਪਲਟ ਦਿਓ। ਉਨ੍ਹਾਂ ਕਿਹਾ ਕਿ ਆਓ 40 ਮੁਕਤਿਆਂ ਦੀ ਪਵਿੱਤਰ ਧਰਤੀ ਤੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਈਏ। ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ 1984 ਵਿਚ ਕਾਂਗਰਸ ਨੇ ਦਿੱਲੀ ਵਿਖੇ ਸਿੱਖਾਂ ਦਾ ਕਤਲੇਆਮ ਕਰਵਾਇਆ, ਟਾਇਰ ਪਾ ਕੇ ਜਲਾਇਆ ਗਿਆ। ਪੰਜਾਬ ਵਿਚ ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਚਿੱਟੇ ਨਸ਼ੇ ਨੂੰ ਕਾਬੂ ਨਹੀਂ ਕਰ ਸਕੇ ਤੇ ਪੰਜਾਬ ਦੀ ਜਵਾਨੀ ਚਿੱਟੇ ਨਸ਼ੇ ਦੀ ਭੇਂਟ ਚੜ੍ਹ ਰਹੀ ਹੈ। ਪੰਜਾਬ ਨਸ਼ਿਆਂ ਦੀ ਮੰਡੀ ਬਣ ਚੁੱਕਿਆ ਹੈ ਅਤੇ ਪਿੰਡ-ਪਿੰਡ ਵਿਚ ਨਸ਼ੇ ਵਿਕ ਰਹੇ ਹਨ। ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਵੀ ਨਸ਼ੇ ਵਿਚ ਗਲਤਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬਾ ਆਰਥਿਕ ਤੌਰ ’ਤੇ ਡਾਵਾਂਡੋਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ’ਤੇ 5 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਆਪਣੇ ਕਾਫ਼ਲੇ ਉਪਰ ਅੰਡੇ ਤੇ ਟਮਾਟਰ ਸੁੱਟਣ ’ਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਦਿਨਾਂ ਵਿਚ ਅਜਿਹਾ ਵਰਤਾਰਾ ਬਹੁਤ ਹੀ ਨਿੰਦਣਯੋਗ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਦੇਸ਼ ਦੀ ਅਗਵਾਈ ਕਰਨ ਵਾਲੇ ਪੰਜਾਬ ਨੂੰ ਇਸ ਸਮੇਂ ਨਸ਼ਿਆਂ ਦੀ ਵੱਡੀ ਮਾਰ ਪੈ ਰਹੀ ਹੈ, ਜਿਸ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਚੁੱਕੇ ਗਏ ਕਦਮਾਂ ਦਾ ਉਹ ਧੰਨਵਾਦ ਕਰਦੇ ਹਨ। ਇਸ ਮੌਕੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੋਲਦਿਆਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੇ ਲੋਕਾਂ ਦਾ ਦਰਦ ਸੁਣਨ ਲਈ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸੰਕਲਪ ਲਿਆ ਗਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸਮੂਹ ਲੀਡਰਸ਼ਿਪ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਵਲੋਂ ਚੁੱਕਿਆ ਗਿਆ ਕਦਮ ਬਹੁਤ ਚੰਗਾ ਹੈ ਅਤੇ ਲੋਕਾਂ ਨੂੰ ਇਸ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਬਲਵਿੰਦਰ ਸਿੰਘ ਮਿੰਕਲ ਬਜਾਜ, ਰਾਜ ਕੁਮਾਰ ਮੇਲੂ ਭਟੇਜਾ, ਭਾਰਤ ਭੂਸ਼ਣ ਬਿੰਟਾ ਆਦਿ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਅਮਰੀ ਸਕੱਤਰ ਭਾਜਪਾ ਅਤੇ ਇੰਚਾਰਜ ਤੀਜੀ ਨਸ਼ਾ ਮੁਕਤ ਪੰਜਾਬ ਯਾਤਰਾ, ਸਾਬਕਾ ਵਿਧਾਇਕ ਬਲਦੇਵ ਸਿੰਘ ਬੱਲਮਗੜ੍ਹ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਭਾਜਪਾ ਕਿਸਾਨ ਮੋਰਚਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਰਵਿੰਦਰ ਕਟਾਰੀਆ, ਸੰਦੀਪ ਗਿਰਧਰ, ਅਸ਼ਵਨੀ ਗਿਰਧਰ, ਪੁਸ਼ਪਿੰਦਰ ਸਿੰਘ ਭੰਡਾਰੀ, ਸਤੀਸ਼ ਭਟੇਜਾ, ਜਸਵੰਤ ਸਿੰਘ ਸੰਧੂ, ਅਨੁਰਾਗ ਸ਼ਰਮਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਰਾਜਾ ਬਰਕੰਦੀ, ਐਡਵੋਕੇਟ ਮਨਜੀਤ ਕੌਰ ਬੇਦੀ ਪ੍ਰਧਾਨ ਮਹਿਲਾ ਮੋਰਚਾ, ਰਾਣਾ ਕਮਰਾ, ਅਖਿਲ ਭਾਰਤੀ, ਅਮਰਿੰਦਰ ਸਿੰਘ ਸੰਧੂ, ਮੁਨੀਸ਼ ਦੂਆ, ਰਾਜੇਸ਼ਵਰ ਗੋਰਾ ਬਰਾੜ, ਪਾਲਾ ਸਿੰਘ ਖੱਪਿਆਂਵਾਲੀ, ਹਨੀ ਕਾਉਣੀ, ਨਵੀਨ ਨਵੀ ਮੋਰਵਾਲ, ਬਿੱਲੂ ਕਟਾਰੀਆ, ਡਾ. ਸੁਖਦੇਵ ਸਿੰਘ ਬੁੱਟਰ, ਸਤਪਾਲ ਸ਼ਰਮਾ, ਭੰਵਰ ਲਾਲ ਸ਼ਰਮਾ ਸਮੇਤ ਵੱਖ-ਵੱਖ ਮੰਡਲਾਂ ਦੇ ਪ੍ਰਧਾਨ, ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਗਿੱਦੜਬਾਹਾ ਵਿਖੇ ਰੋਸ ਧਰਨਾ ਅੱਜ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ-ਵਿਧਾਇਕ ਕਾਕਾ ਬਰਾੜ ਨਸ਼ਿਆਂ ਵਿਰੁੱਧ ਜੰਗ ਤਹਿਤ ਵੀ...
Ad Position 24