ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 109 ਵਿਦਿਆਰਥਣਾਂ ਨੂੰ ਸਾਈਕਲ ਵੰਡੇ
ਮਲੋਟ , 23 ਸਤੰਬਰ ( ਪਾਟਿਲ )- ਸਮਾਜਿਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ . ਬਲਜੀਤ ਕੌਰ ਨੇ ਅੱਜ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 109 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ।
ਮਲੋਟ , 23 ਸਤੰਬਰ ( ਪਾਟਿਲ )- ਸਮਾਜਿਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ . ਬਲਜੀਤ ਕੌਰ ਨੇ ਅੱਜ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 109 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ , ਇਸ ਕਰਕੇ ਪੂਰੇ ਭਾਰਤ ਵਿਚੋਂ ਪੰਜਾਬ ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ ’ ਤੇ ਆ ਚੁੱਕਾ ਹੈ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਉਨ੍ਹਾਂ ਨੂੰ ਸਕੂਲ ਆਉਣ - ਜਾਣ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ । ਇਸ ਮੌਕੇ ਸਾਈਕਲ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਕਾਫ਼ੀ ਖ਼ੁਸ਼ ਨਜ਼ਰ ਆਈਆਂ ਅਤੇ ਉਨ੍ਹਾਂ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ । ਇਸ ਮੌਕੇ ਪ੍ਰਿੰਸੀਪਲ ਗੁਰਬਿੰਦਰਪਾਲ ਸਿੰਘ , ਚੇਅਰਪਰਸਨ ਕੁਲਦੀਪ ਕੌਰ , ਵਾਇਸ ਪ੍ਰਿੰਸੀਪਲ ਸਿਮਰਨਪ੍ਰੀਤ ਕੌਰ , ਮੈਂਬਰ ਕੌਂਸਲਰ ਲਾਲੀ ਗਗਨੇਜਾ , ਮੈਂਬਰ ਕੌਂਸਲਰ ਸੰਤੋਸ਼ ਗਗਨੇਜਾ , ਗੁਰਮੀਤ ਕੌਰ , ਰਜਨੀ , ਮੀਨਾਕਸ਼ੀ , ਸੁਨੀਲ ਗਗਨੇਜਾ , ਸਤਪਾਲ ਮਿੱਡਾ ਤੋਂ ਇਲਾਵਾ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਅਤੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਸਮੇਤ ਸਕੂਲੀ ਬੱਚਿਆਂ ਦੇ ਮਾਪੇ ਆਦਿ ਮੌਜੂਦ ਸਨ ।