24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਤੰਬਾਕੂ ਵਿਰੋਧੀ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਰਾਜ ਨੂੰ ਤੰਬਾਕੂ ਮੁਕਤ ਕਰਨ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਿਹਤ ਵਿਭਾਗ ਵਲੋਂ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-09-2026
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਰਾਜ ਨੂੰ ਤੰਬਾਕੂ ਮੁਕਤ ਕਰਨ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਿਹਤ ਵਿਭਾਗ ਵਲੋਂ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਅੰਮ੍ਰਿਤਪਾਲ ਕੌਰ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਤੰਬਾਕੂ ਦੇ ਭੈੜੇ ਪ੍ਰਭਾਵਾਂ ਅਤੇ ਕੋਟਪਾ ਐਕਟ 2003 ਦੀਆਂ ਧਾਰਾਵਾਂ ਬਾਰੇ ਲੋਕਾਂ ਤੇ ਤੰਬਾਕੂ ਵਿਕ੍ਰੇਤਾਵਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਬੂੜਾ ਗੁੱਜਰ ਰੋਡ ਸਥਿਤ ਸਕੂਲਾਂ ਦੇ ਆਲੇ-ਦੁਆਲੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੇ ਕੋਟਪਾ ਐਕਟ 2003 ਬਾਰੇ ਜਾਗਰੂਕ ਕੀਤਾ ਗਿਆ ਅਤੇ ਸਕੂਲਾਂ ਦੇ ਨੇੜੇ ਤੰਬਾਕੂ ਪਦਾਰਥਾਂ ਵੇਚਣ ਵਾਲੇ ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ। ਇਸ ਮੌਕੇ ਡਾ. ਅੰਮ੍ਰਿਤਪਾਲ ਕੌਰ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਨੇ ਦੱਸਿਆ ਕਿ ਕੋਟਪਾ ਐਕਟ 2003 ਦੀ ਧਾਰਾ 4 ਅਧੀਨ ਜਨਤਕ ਥਾਵਾਂ ’ਤੇ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦੀ ਵਰਤੋਂ ਕਰਨ ’ਤੇ ਸਖ਼ਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਤੰਬਾਕੂ ਦੀ ਵਰਤੋਂ ਕਰਦੇ ਲੋਕਾਂ ਕੋਲ ਜਾ ਕੇ ਉਨ੍ਹਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਵਿਚ ਲਗਪਗ 3500 ਲੋਕ ਹਰ ਰੋਜ਼ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ। ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਅਤੇ ਵਕੀਲ ਸਿੰਘ ਸਿਹਤ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਜ਼ਰੂਰੀ-ਓ.ਪੀ. ਧਨਖੜ ਅਗਲੀ ਖ਼ਬਰ ਪਿੰਡ ਲੰਡੇਰੋਡੇ, ਜੱਸੇਆਣਾ ਤੇ ਮਾਂਗਟਕੇਰ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ
Ad Position 24