24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ

ਮਲੋਟ, 23 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ. ਏ.

Ad Position 21
No active advertisement
ਅਜੀਤ ਡੈਸਕ 24-09-2026
ਮਲੋਟ, 23 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਸਮਾਗਮ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਿਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਨਵਤਾ, ਸਮਾਨਤਾ ਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਸਮੁੱਚੇ ਪੰਜਾਬ ਵਿਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਇੰਜੀਨੀਅਰ ਦਲਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਡਾਇਰੈਕਟਰ ਕੋਆਪ੍ਰੇਟਿਵ ਸੁਸਾਇਟੀ ਸਿਮਰਜੀਤ ਸਿੰਘ ਬਰਾੜ, ਨਿੱਜੀ ਸਹਾਇਕ ਅਰਸ਼ਦੀਪ ਸਿੱਧੂ, ਸ਼ਿੰਦਰਪਾਲ ਸਿੰਘ, ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਵਾਇਸ ਪ੍ਰਧਾਨ ਨਗਰ ਕੌਂਸਲ ਮਲੋਟ ਜਸਮੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਬਰਾੜ ਮੁੱਖ ਬੁਲਾਰਾ ਆਮ ਆਦਮੀ ਪਾਰਟੀ, ਤਹਿਸੀਲਦਾਰ ਜਤਿੰਦਰ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ, ਪ੍ਰਧਾਨ ਟਰੱਕ ਯੂਨੀਅਨ ਸੁਖਪਾਲ ਸਿੰਘ ਦਾਨੇਵਾਲਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ-ਸੁਖਜਿੰਦਰ ਕਾਉਣੀ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਜ਼ਰੂਰੀ-ਓ.ਪੀ. ਧਨਖੜ
Ad Position 24