ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ-ਸੁਖਜਿੰਦਰ ਕਾਉਣੀ
ਸ੍ਰੀ ਮੁਕਤਸਰ ਸਾਹਿਬ/ਦੋਦਾ, 23 ਸਤੰਬਰ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ ਬੱਚਿਆਂ ਲਈ ਸਾਫ਼ ਤੇ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ ਆਰ.
ਸ੍ਰੀ ਮੁਕਤਸਰ ਸਾਹਿਬ/ਦੋਦਾ, 23 ਸਤੰਬਰ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ ਬੱਚਿਆਂ ਲਈ ਸਾਫ਼ ਤੇ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ ਆਰ.ਓ. ਅਤੇ ਚਿਲਰ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾੜਾ ਕਿਸ਼ਨਪੁਰਾ ਵਿਖੇ ਆਰ.ਓ. ਅਤੇ ਠੰਢੇ ਪਾਣੀ ਲਈ ਚਿਲਰ ਲਗਾਉਣ ਵਾਸਤੇ 1.60 ਲੱਖ ਰੁਪਏ ਦੀ ਗ੍ਰਾਂਟ ਉਨ੍ਹਾਂ ਦੇ ਅਖ਼ਤਿਆਰੀ ਕੋਟੇ ਵਿਚੋਂ ਜਾਰੀ ਕੀਤੀ ਗਈ ਸੀ ਅਤੇ ਹੁਣ ਵਿਦਿਆਰਥੀਆਂ ਨੂੰ ਸਾਫ਼ ਤੇ ਠੰਢਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਸਕੂਲ ਪ੍ਰਬੰਧਕਾਂ ਤੇ ਪਿੰਡ ਵਾਸੀਆਂ ਵਲੋਂ ਸਕੂਲ ਵਿਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਲਖਵਿੰਦਰ ਸਿੰਘ ਤੋਂ ਇਲਾਵਾ ਮਾ. ਜਸਕਰਨ ਸਿੰਘ, ਜਗਤਾਰ ਸਿੰਘ, ਸੁਖਵੀਰ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਲਖਵੀਰ ਸਿੰਘ, ਬੋਹੜ ਸਿੰਘ, ਭੋਲਾ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ, ਭੋਲਾ ਮਿਸਤਰੀ, ਗੁਰਦਾਸ ਸਿੰਘ, ਤਰਸੇਮ ਸਿੰਘ ਮੈਂਬਰ, ਰਣਧੀਰ ਸਿੰਘ ਮੈਂਬਰ, ਗੁਰਨਾਮ ਸਿੰਘ, ਚੇਅਰਮੈਨ ਕਮਲਜੀਤ ਸਿੰਘ, ਬੋਹੜ ਸਿੰਘ ਮਿਸਤਰੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।