23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਕੋਟਕਪੂਰਾ, 23 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਮਾਂ ਬੋਲੀ ਪੰਜਾਬੀ ਦੇ ਸਤਿਕਾਰ ਲਈ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ ਕੇ ਇਹ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ । ਸਟੇਜ ਸਕੱਤਰ ਰਾਹੁਲ ਗੋਇਲ ਨੇ ਪਹਿਲਾਂ ਪੰਜਾਬੀ ਬੋਲੀ ਸੰਬੰਧੀ ਆਪਣੇ ਵਿਚਾਰ ਰੱਖੇ ਫਿਰ ਇਕ ਕਰਕੇ ਆਪਣੇ ਸਾਥੀਆਂ ਸਵਯਮ ਅਰੋੜਾ , ਸੰਧਿਆ ਅਤੇ ਪ੍ਰੀਆ ਨੂੰ ਮੰਚ ’ਤੇ ਆਪਣੇ ਵਿਚਾਰ ਰੱਖਣ ਦਾ ਸੱਦਾ ਦਿੱਤਾ ।

Ad Position 21
No active advertisement
ਅਜੀਤ ਡੈਸਕ 24-09-2026
ਕੋਟਕਪੂਰਾ, 23 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਮਾਂ ਬੋਲੀ ਪੰਜਾਬੀ ਦੇ ਸਤਿਕਾਰ ਲਈ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ ਕੇ ਇਹ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ । ਸਟੇਜ ਸਕੱਤਰ ਰਾਹੁਲ ਗੋਇਲ ਨੇ ਪਹਿਲਾਂ ਪੰਜਾਬੀ ਬੋਲੀ ਸੰਬੰਧੀ ਆਪਣੇ ਵਿਚਾਰ ਰੱਖੇ ਫਿਰ ਇਕ ਕਰਕੇ ਆਪਣੇ ਸਾਥੀਆਂ ਸਵਯਮ ਅਰੋੜਾ , ਸੰਧਿਆ ਅਤੇ ਪ੍ਰੀਆ ਨੂੰ ਮੰਚ ’ਤੇ ਆਪਣੇ ਵਿਚਾਰ ਰੱਖਣ ਦਾ ਸੱਦਾ ਦਿੱਤਾ । ਸਕੂਲ ਦੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਗੁਰਪ੍ਰੀਤ ਕੌਰ ਅਤੇ ਅਰਸ਼ਦੀਪ ਸਿੰਘ ਨੇ ਪੰਜਾਬੀ ਬੋਲੀ ਸੰਬੰਧੀ ਆਪਣੇ ਵਿਚਾਰ ਰੱਖੇ ਜਦਕਿ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ’ਚ ਵੱਖ-ਵੱਖ ਸਲੋਗਨ ਲਿਖੇ ਗਏ ਅਤੇ ਪੰਜਾਬੀ ਵਰਨਮਾਲਾ ਦੇ ਅੱਖਰ ਸੁੰਦਰ ਲਿਖਾਈ ’ਚ ਲਿਖੇ ਗਏ । ਅੰਤ ’ਚ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਪੰਜਾਬੀ ਭਾਸ਼ਾ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਹੋਰ ਭਾਸ਼ਾਵਾਂ ਜਿੰਨੀਆਂ ਮਰਜ਼ੀ ਸਿੱਖੀਏ ਪਰ ਪੰਜਾਬੀ ਮਾਂ ਬੋਲੀ ’ਤੇ ਸਾਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂ ਜੋ ਅਸੀਂ ਦੂਜੀਆਂ ਭਾਸ਼ਾਵਾਂ ਵੀ ਪੰਜਾਬੀ ਮਾਂ ਬੋਲੀ ਸਦਕਾ ਸਿੱਖਦੇ ਹਾਂ, ਵਾਈਸ ਪ੍ਰਿੰਸੀਪਲ ਰਵਨੀਤ ਕੌਰ ਮੱਕੜ ਨੇ ਦੁਨੀਆਂ ਦੇ ਕੋਨੇ ਕੋਨੇ ’ਚ ਵਸਦੇ ਪੰਜਾਬੀ ਭਾਈਚਾਰੇ ਨੂੰ ਵਿਸ਼ਵ ਪੰਜਾਬੀ ਦਿਵਸ ਲਈ ਵਧਾਈਆਂ ਦਿੱਤੀਆਂ। ਅੰਤ ਵਿਚ ਵਿਦਿਆਰਥੀਆਂ ਵਲੋਂ ਨਾਅਰਾ ਲਗਾਇਆ ਗਿਆ ਕਿ ‘ਮਾਂ ਬੋਲੀ ਜੇ ਭੁੱਲ ਜਾਓਗੇ ਕੱਖਾਂ ਵਾਂਗੂੰ ਰੁਲ ਜਾਓਗੇ’ ਸਾਨੂੰ ਸਾਡੀ ਪੰਜਾਬੀ ਬੋਲੀ ’ਤੇ ਬਹੁਤ ਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਸਵਾਲ ਕਰਨ ਵਾਲੇ ਕਾਂਗਰਸੀ ਆਗੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਸਮੇਤ ਹੋਰ ਮੰਗਾਂ ਨੂੰ ਲੈ ਕੇ ਮਾਲ ਪਟਵਾਰੀਆਂ ਵਲੋਂ ਮਲੋਟ ’ਚ ਧਰਨਾ
Ad Position 24