25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਰਕੀਟ ਕਮੇਟੀ ਸਾਦਿਕ ਦੀ ਨਵ-ਨਿਯੁਕਤ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨੇ ਅਹੁਦਾ ਸੰਭਾਲਿਆ

ਸਾਦਿਕ, 24 ਸਤੰਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 25-09-2026
ਸਾਦਿਕ, 24 ਸਤੰਬਰ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)- ਮਾਰਕੀਟ ਕਮੇਟੀ ਸਾਦਿਕ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਔਰਤ ਨੇ ਇਸ ਕਮੇਟੀ ਦੀ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ। ਆਮ ਆਦਮੀ ਪਾਰਟੀ ਦੇ ਮਾਲਵਾ ਸੈਂਟਰਲ ਜ਼ੋਨ ਇੰਚਾਰਜ ਤੀਰਥ ਯਾਤਰਾ ਵਿੰਗ ਅਤੇ ਸਟੇਟ ਟੀ.ਵੀ. ਪੈਨਲਿਸਟ ਆਪ ਬੁਲਾਰਾ ਬੀਬਾ ਨੀਤੂ ਕਪੂਰ ਸਿੰਗਲਾ ਨੂੰ ਇਹ ਮਾਣ ਨਸੀਬ ਹੋਇਆ ਹੈ। ਦਾਣਾ ਮੰਡੀ ਸਾਦਿਕ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਬਾਬਾ ਜਸਵਿੰਦਰ ਸਿੰਘ ਸੋਨੂੰ ਨੇ ਸਭਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਉਪਰੰਤ ਹੋਏ ਅਹੁਦਾ ਸੰਭਾਲ ਸਮਾਗਮ ਵਿਚ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ, ਸੁਖਵੀਰ ਸਿੰਘ ਸੁੱਖੀ ਓ.ਐਸ.ਡੀ. ਮੁੱਖ ਮੰਤਰੀ ਪੰਜਾਬ, ਬਲਤੇਜ ਸਿੰਘ ਪੰਨੂੰ ਸਟੇਟ ਸਕੱਤਰ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਅਮੋਲਕ ਸਿੰਘ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਚੇਅਰਮੈਨ ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਤੇ ਨਵੀਨ ਅਰੋੜਾ ਆਦਿ ਨੇ ਉਨ੍ਹਾਂ ਦੇ ਹਾਰ ਪਾ ਕੇ ਚੇਅਰਮੈੈਨ ਦੀ ਕੁਰਸੀ ’ਤੇ ਬਿਠਾਇਆ। ਮੰਚ ਸੰਚਾਲਨ ਦੀ ਭੂਮਿਕਾ ਪਰਮਜੀਤ ਸੋਨੀ ਨੇ ਨਿਭਾਈ। ਵਪਾਰ ਮੰਡਲ ਸਾਦਿਕ ਦੇ ਮੈਂਬਰਾਂ ਵਲੋਂ ਨਵ-ਨਿਯੁਕਤ ਚੇਅਰਪਰਸਨ ਨਿਤੂ ਕਪੂਰ ਸਿੰਗਲਾ ਨੂੰ ਫ਼ੁਲਕਾਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰੀਸ਼ ਚੰਦਰ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ, ਵੀਰਪਾਲ ਕੌਰ ਜੈਤੋ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਦੀਪਕ ਸਿੰਗਲਾ, ਗੁਰਲਾਲ ਸਿੰਘ ਐਸ.ਐਚ.ਓ. ਸਾਦਿਕ, ਰਜਿੰਦਰਦਾਸ ਰਿੰਕੂ, ਸਰਪੰਚ ਦੀਸ਼ਾ ਸਿੰਘ ਸਾਦਿਕ, ਦਲਜੀਤ ਸਿੰਘ ਢਿੱਲੋਂ, ਗੁਰਸੇਵਕ ਸਿੰਘ ਸੰਧੂ, ਜੈਦੀਪ ਸਿੰਘ ਬਰਾੜ ਸਰਪੰਚ ਘੁੱਦੂਵਾਲਾ, ਹਰਜਿੰਦਰ ਸਿੰਘ ਚੌਹਾਨ, ਗਮਦੂਰ ਸਿੰਘ ਸੰਗਰਾਹੂਰ, ਕੰਵਰ ਹਰਿੰਦਰ ਸਿੰਘ ਸੰਧੂ, ਜਸਪਿੰਦਰ ਸਿੰਘ ਸੰਧੂ ਰੁੱਪਈਆਂ ਵਾਲਾ, ਬਖਤੌਰ ਸਿੰਘ ਢਿੱਲੋਂ, ਜਗਸੀਰ ਸਿੰਘ ਸਾਧੂਵਾਲਾ, ਮਾਸਟਰ ਅਮਰਜੀਤ ਸਿੰਘ ਪਰਮਾਰ, ਨਵੀਨ ਅਰੋੜਾ, ਸੁਰਿੰਦਰ ਸੇਠੀ ਪ੍ਰਧਾਨ ਵਪਾਰ ਮੰਡਲ ਸਾਦਿਕ, ਸੰਤ ਗੁਰਚਰਨ ਦਾਸ ਸੋਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸੰਧੂ ਸਚਿਨ ਪਾਇਲਟ ਨੂੰ ਮਿਲੇ ਅਗਲੀ ਖ਼ਬਰ ਭਾਣਾ ਪਰਿਵਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24