24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ਿਆਂ ਕਾਰਨ ਘਰਾਂ ਦੇ ਚਿਰਾਗ ਬੁਝ ਰਹੇ, ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ: ਦਰਸ਼ਨ ਸਿੰਘ ਢਿੱਲਵਾਂ

ਜੈਤੋ , 24 ਸਤੰਬਰ ( ਗੁਰਚਰਨ ਸਿੰਘ ਗਾਬੜੀਆ )- ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਤੇ ਨਸ਼ਿਆਂ ਦੇ ਕਾਰਨ ਘਰਾਂ ਦੇ ਚਿਰਾਗ ਬੁਝ ਰਹੇ ਹਨ । ਜਿਥੇ ਸਰਕਾਰ ਕਬੂਤਰ ਵਾਂਗ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ ਉਥੇ ਹੀ ਪੁਲਿਸ ਪ੍ਰਸ਼ਾਸਨ ਵੀ ਕੁੰਭ ਕਰਨ ਦੀ ਨੀਂਦ ਸੁੱਤਾ ਪਿਆ ਹੈ ।

Ad Position 21
No active advertisement
ਅਜੀਤ ਡੈਸਕ 25-09-2026
ਜੈਤੋ , 24 ਸਤੰਬਰ ( ਗੁਰਚਰਨ ਸਿੰਘ ਗਾਬੜੀਆ )- ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਤੇ ਨਸ਼ਿਆਂ ਦੇ ਕਾਰਨ ਘਰਾਂ ਦੇ ਚਿਰਾਗ ਬੁਝ ਰਹੇ ਹਨ । ਜਿਥੇ ਸਰਕਾਰ ਕਬੂਤਰ ਵਾਂਗ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ ਉਥੇ ਹੀ ਪੁਲਿਸ ਪ੍ਰਸ਼ਾਸਨ ਵੀ ਕੁੰਭ ਕਰਨ ਦੀ ਨੀਂਦ ਸੁੱਤਾ ਪਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਵੀ ਦਿੰਦਾ ਹੈ ਤਾਂ ਉਸ ਦੀ ਵੀ ਕੋਈ ਸੁਣਵਾਈ ਨਹੀਂ ਹੈ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੁਦ ਨੂੰ ਹੀ ਨਸ਼ਿਆਂ ਦੇ ਵਿਰੁੱਧ ਸੰਘਰਸ਼ ਕਰਨਾ ਪਵੇਗਾ ਤਾਂ ਜਾ ਕੇ ਨਸ਼ਿਆਂ ਦਾ ਖਾਤਮਾ ਹੋ ਸਕੇਗਾ ਕਿਉਂਕਿ ਸਰਕਾਰ ਤੇ ਪ੍ਰਸ਼ਾਸਨ ਤਾਂ ਕੁਝ ਵੀ ਨਹੀਂ ਕਰ ਰਿਹਾ ਹੈ । ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਤੇ ਸੜਕਾਂ ਟੁੱਟੀਆਂ ਪਈਆ ਹਨ , ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਤੇ ਡਰਾਮੇਬਾਜ਼ੀ ਕਰਕੇ ਸਮਾਂ ਲੰਘਾਇਆ ਜਾ ਰਿਹਾ ਹੈ ਹਰ ਵਰਗ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਸੰਨ 2027 ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੂਬੇ ਦੇ ਅੰਦਰ ਕਾਂਗਰਸ ਸਰਕਾਰ ਬਣਾਉਣ ਲਈ ਤਿਆਰ ਹਨ ਤਾਂ ਜੋ ਕਿ ਨਸ਼ਿਆਂ ਦਾ ਖ਼ਾਤਮਾ ਹੋ ਸਕੇ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਮਿਲ ਸਕਣ । ਇਸ ਮੌਕੇ ਸਾਬਕਾ ਸਰਪੰਚ ਬੂਟਾ ਸਿੰਘ ਡੇਲਿਆਂਵਾਲੀ , ਮਨਬੀਰ ਸਿੰਘ ( ਬੱਬੂ ਬਰਾੜ ) ਮੱਤਾ , ਜਸਵੰਤ ਸਿੰਘ ਸਾਬਕਾ ਸਰਪੰਚ , ਬਲਦੇਵ ਸਿੰਘ ਸਾਬਕਾ ਸਰਪੰਚ , ਪਰਮਜੀਤ ਸਿੰਘ ਅਜਿੱਤਗਿੱਲ , ਸੁਖਾ ਸਿੰਘ ਡੇਲਿਆਂਵਾਲੀ , ਰਾਜਵਿੰਦਰ ਸਿੰਘ ਭੁੱਲਰ , ਜਗਜੀਤ ਸਿੰਘ ਪ੍ਰਧਾਨ , ਸੱਤਾ ਭਾਊ ਕਾਸਮ ਭੱਟੀ , ਰੇਸ਼ਮ ਸਿੰਘ ਜੱਗਾ ਢੈਪਈ ਅਤੇ ਨਰਿੰਦਰ ਨਿੰਦੀ ਸ਼ਰਮਾ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਦਲਜੀਤ ਸਿੰਘ ਰੰਧਾਵਾ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ ਫ਼ਸਲਾਂ ਨੂੰ ਐੱਮ.ਐੱਸ.ਪੀ. ’ਤੇ ਖ਼ਰੀਦਣ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ-ਨਿਰਭੈ ਸਿੰਘ ਢੁੱਡੀਕੇ
Ad Position 24