ਬਲਤੇਜ ਸਿੰਘ ਪੰਨੂ ਟਿੱਲਾ ਬਾਬਾ ਸ਼ੇਖ ਫ਼ਰੀਦ ਜੀ ਵਿਖੇ ਹੋਏ ਨਤਮਸਤਕ
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਪੰਜਾਬ ਭਗਵੰਤ ਸਿੰਘ ਮਾਨ ਦੇ ਸਾਬਕਾ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ-ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਪੰਜਾਬ ਭਗਵੰਤ ਸਿੰਘ ਮਾਨ ਦੇ ਸਾਬਕਾ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ-ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਂਗੀਆ, ਨਰਿੰਦਰਪਾਲ ਸਿੰਘ ਬਰਾੜ ਸਮੇਤ ਹੋਰ ਸੰਗਤ ਹਾਜ਼ਰ ਸੀ। ਇਸ ਮੌਕੇ ਬਲਤੇਜ ਸਿੰਘ ਪੰਨੂੰ ਨੂੰ ਗ੍ਰੰਥੀ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।