26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਾਡਰਨ ਸੈਂਟਰਲ ਜੇਲ੍ਹ ਫ਼ਰੀਦਕੋਟ ਵਿਖੇ ਐਚ.ਆਈ.ਵੀ. ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.

Ad Position 21
No active advertisement
ਅਜੀਤ ਡੈਸਕ 26-09-2026
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਇੰਚਾਰਜ ਜੇਲ੍ਹ ਹਸਪਤਾਲ ਫ਼ਰੀਦਕੋਟ ਡਾ. ਅਰਸ਼ਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਸੈਂਟਰਲ ਜੇਲ੍ਹ ਫ਼ਰੀਦਕੋਟ ਵਿਖੇ ਐਚ. ਆਈ. ਵੀ. ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਆਈ.ਸੀ.ਟੀ.ਸੀ. ਦੀਆਂ ਟੀਮਾਂ ਵਲੋਂ ਜੇਲ੍ਹ ਵਿਚ ਬੰਦ ਵਿਅਕਤੀਆਂ ਦੀ ਐਚ.ਆਈ.ਵੀ. ਸਬੰਧੀ ਜਾਂਚ ਕੀਤੀ ਗਈ। ਕੈਂਪ ਦੌਰਾਨ ਕੁੱਲ 429 ਵਿਅਕਤੀਆਂ ਦੇ ਐਚ.ਆਈ.ਵੀ. ਟੈਸਟ ਕੀਤੇ ਗਏ। ਕੈਂਪ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਜੇਲ੍ਹ ਹਸਪਤਾਲ ਫ਼ਰੀਦਕੋਟ, ਇਕਬਾਲ ਸਿੰਘ ਢਿੱਲੋਂ ਸੁਪਰਡੈਂਟ ਜੇਲ੍ਹ ਫ਼ਰੀਦਕੋਟ, ਡਾ. ਚੰਦਰ ਭਾਨ ਸ਼ਰਮਾ ਮੈਡੀਕਲ ਅਫ਼ਸਰ ਜੇਲ੍ਹ ਹਸਪਤਾਲ ਫ਼ਰੀਦਕੋਟ, ਰਾਜਦੀਪ ਸਿੰਘ ਬਰਾੜ ਐਡੀਸ਼ਨਲ ਸੁਪਰਡੈਂਟ ਜੇਲ੍ਹ ਫ਼ਰੀਦਕੋਟ, ਰਾਜਵਿੰਦਰ ਕੌਰ ਨਰਸਿੰਗ ਸਿਸਟਰ ਇੰਚਾਰਜ ਜੇਲ੍ਹ ਹਸਪਤਾਲ ਫ਼ਰੀਦਕੋਟ, ਗੌਰਵ ਚਾਵਲਾ ਫ਼ਾਰਮੇਸੀ ਅਫ਼ਸਰ, ਗਗਨਦੀਪ ਕੌਰ ਸਟਾਫ਼ ਨਰਸ, ਗੁਰਪ੍ਰੀਤ ਕੌਰ ਸਟਾਫ਼ ਨਰਸ ਅਤੇ ਗਗਨਦੀਪ ਕੌਰ ਪ੍ਰੋਜੈਕਟ ਕੋਆਰਡੀਨੇਟਰ ਐਲ ਏ ਆਰ ਟੀ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਐਚ.ਆਈ.ਵੀ. ਤੋਂ ਬਚਾਅ, ਇਸ ਦੇ ਫੈਲਾਅ ਦੇ ਕਾਰਨਾਂ, ਸਾਵਧਾਨੀਆਂ ਅਤੇ ਸਮੇਂ ਸਿਰ ਜਾਂਚ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਐਚ.ਆਈ.ਵੀ. ਸਬੰਧੀ ਕਿਸੇ ਵੀ ਤਰ੍ਹਾਂ ਦੀ ਗਲਤ ਧਾਰਨਾ ਜਾਂ ਭੇਦਭਾਵ ਤੋਂ ਬਚਿਆ ਜਾਵੇ ਅਤੇ ਲੋੜ ਪੈਣ ’ਤੇ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਆਪਣੀ ਜਾਂਚ ਜ਼ਰੂਰ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਐਸ. ਯੂਨਿਟ ਨੇ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਬਲਤੇਜ ਸਿੰਘ ਪੰਨੂ ਟਿੱਲਾ ਬਾਬਾ ਸ਼ੇਖ ਫ਼ਰੀਦ ਜੀ ਵਿਖੇ ਹੋਏ ਨਤਮਸਤਕ
Ad Position 24