26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੋਟਕਪੂਰਾ ਨਗਰ ਕੌਂਸਲ ਦੀ ਪਹਿਲੀ ਮੀਟਿੰਗ ’ਚ 24.5 ਕਰੋੜ ਦਾ ਸਾਲਾਨਾ ਬਜਟ ਪਾਸ

ਕੋਟਕਪੂਰਾ, 25 ਸਤੰਬਰ (ਰਿੰਕੂ ਮਲਹੋਤਰਾ)-ਅੱਜ ਨਗਰ ਕੌਂਸਲ ਕੋਟਕਪੂਰਾ ਵਿਖੇ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਕੋਟਕਪੂਰਾ ਵਲੋਂ 132 ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪ੍ਰਵਾਨ ਕਰਕੇ ਵੱਡਾ ਫ਼ੈਸਲਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਕੋਟਕਪੂਰਾ, 25 ਸਤੰਬਰ (ਰਿੰਕੂ ਮਲਹੋਤਰਾ)-ਅੱਜ ਨਗਰ ਕੌਂਸਲ ਕੋਟਕਪੂਰਾ ਵਿਖੇ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਕੋਟਕਪੂਰਾ ਵਲੋਂ 132 ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪ੍ਰਵਾਨ ਕਰਕੇ ਵੱਡਾ ਫ਼ੈਸਲਾ ਲਿਆ ਗਿਆ। ਮੀਟਿੰਗ ’ਚ ਸਾਲ 2026-27 ਲਈ 24.5 ਕਰੋੜ ਰੁਪਏ ਦਾ ਸਾਲਾਨਾ ਬਜਟ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਜਿਸ ਵਿਚ ਸ਼ਹਿਰ ਦੀ ਸਫਾਈ, ਸੁੰਦਰਤਾ, ਸੁਰੱਖਿਆ, ਟਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਅਹਿਮ ਕੰਮ ਸ਼ਾਮਿਲ ਹਨ। ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਨਵੇਂ ਸਫ਼ਾਈ ਕਰਮਚਾਰੀ ਭਰਤੀ ਕਰਨ ਸਬੰਧੀ ਮਤਾ ਪਾਸ ਕਰਕੇ ਅਗਲੀ ਕਾਰਵਾਈ ਲਈ ਭੇਜਿਆ ਗਿਆ। ਸੋਲਿਡ ਵੇਸਟ ਪਲਾਂਟ ਲਈ ਵੀ ਪ੍ਰਬੰਧ ਕਰਨ ਦਾ ਦਾਅਵਾ ਅਤੇ ਕੂੜੇ ਦੇ ਡੰਪ ਲਈ ਜ਼ਮੀਨ ਖਰੀਦਣ ਲਈ ਵੀ ਕਿਹਾ ਗਿਆ। ਸ਼ਹਿਰ ਦੀ ਸੁਰੱਖਿਆ ਤੇ ਟਰੈਫਿਕ ਵਿਵਸਥਾ ਲਈ ਕੈਮਰੇ, ਨਵੀਆਂ ਸਟਰੀਟ ਲਾਈਟਾਂ, ਸਾਈਨ ਬੋਰਡ ਲਗਾਉਣ ਲਈ ਵੀ ਹਾਮੀ ਭਰੀ ਗਈ। ਪ੍ਰਧਾਨ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ ਤਿਆਰ ਕੀਤੀਆਂ ਪਾਰਕਿੰਗਾਂ ਦੀ ਵੀ ਬੋਲੀ ਕਰਵਾ ਕੇ ਠੇਕੇ ’ਤੇ ਦਿੱਤੇ ਜਾਣਗੇ। ਗਲਤ ਪਾਰਕਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵਗੀ । ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸਾਫ਼-ਸਫ਼ਾਈ ਦੇ ਪ੍ਰਬੰਧਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਸਫ਼ਾਈ ਸੇਵਕਾਂ ਨੇ ਪਾਰਟੀ ਹਾਈ ਕਮਾਂਡ, ਮੁੱਖ ਮੰਤਰੀ ਅਤੇ ਕੁਲਤਾਰ ਸਿੰਘ ਸੰਧਵਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਕੇ ਉਨ੍ਹਾਂ ਨੂੰ ਮਾਣ ਬਖਸ਼ਿਆ।
Ad Position 22
No active advertisement
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਾਦਿਕ ਪੁੱਜਣ ’ਤੇ ਭਰਵਾਂ ਸਵਾਗਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਫ਼ਰੀਦਕੋਟ ਦਾ ਵਿਧ... ਅਗਲੀ ਖ਼ਬਰ ਭਾਜਪਾ ਹੀ ਪੰਜਾਬ ਨੂੰ ਨਸ਼ੇ ਦੀ ਦਲਦਲ ’ਚੋਂ ਕੱਢ ਸਕਦੀ ਹੈ : ਫ਼ਤਿਹਜੰਗ ਸਿੰਘ ਬਾਜਵਾ
Ad Position 24