26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਜ਼ਿਲ੍ਹੇ ਅੰਦਰ ਸਰਚ ਅਭਿਆਨ ਚਲਾਇਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਇਕੋ ਸਮੇਂ ਸਰਚ ਅਭਿਆਨ (ਕਾਸੋ) ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਐੱਸ.

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਇਕੋ ਸਮੇਂ ਸਰਚ ਅਭਿਆਨ (ਕਾਸੋ) ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਐੱਸ.ਪੀ. ( ਡੀ.) ਅਸ਼ੋਕ ਮੀਨਾ ਦੀ ਨਿਗਰਾਨੀ ਹੇਠ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐੱਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ ਅਤੇ ਡੀ.ਐੱਸ.ਪੀ. ਲੰਬੀ ਹਰਬੰਸ ਸਿੰਘ ਸਮੇਤ ਸੰਬੰਧਿਤ ਥਾਣਿਆਂ ਦੇ ਮੁੱਖ ਅਫ਼ਸਰਾਂ ਅਤੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਪੁਲਿਸ ਟੀਮਾਂ ਵਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਪਹਿਲਾਂ ਦਰਜ ਮੁਕੱਦਮਿਆਂ ਵਿਚ ਸ਼ਾਮਿਲ ਰਹੇ ਵਿਅਕਤੀਆਂ ਅਤੇ ਪੁਲਿਸ ਨੂੰ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਮੁਹੱਲਿਆਂ ਵਿਚ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਪਹਿਲਾਂ ਸ਼ਾਮਿਲ ਰਹੇ ਵਿਅਕਤੀਆਂ ਦੇ ਰਿਸ਼ਤੇਦਾਰਾਂ, ਸਾਥੀਆਂ ਤੇ ਸੰਭਾਵਿਤ ਟਿਕਾਣਿਆਂ ’ਤੇ ਵੀ ਵਿਸ਼ੇਸ਼ ਸਰਚ ਕੀਤੀ ਗਈ। ਕਾਰਵਾਈ ਤੋਂ ਪਹਿਲਾਂ ਸੰਬੰਧਿਤ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ ਅਤੇ ਬਾਅਦ ਵਿਚ ਵੱਖ-ਵੱਖ ਪੁਲਿਸ ਟੀਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵਲੋਂ ਵਾਹਨਾਂ ਅਤੇ ਨੰਬਰ ਪਲੇਟਾਂ ਸੰਬੰਧੀ ਜਾਣਕਾਰੀ ਦੀ ਜਾਂਚ ਲਈ ਵਾਹਨ ਐਪ ਤੇ ਵਿਅਕਤੀਆਂ ਦੀ ਪਛਾਣ ਤੇ ਪਿਛੋਕੜ ਦੀ ਜਾਂਚ ਲਈ ਵਿਸ਼ੇਸ਼ ਐਪ ਦੀ ਵਰਤੋਂ ਕੀਤੀ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ਼ੈਰ-ਕਾਨੂੰਨੀ ਕਮਾਈ ਨਾਲ ਬਣਾਈ ਗਈ ਜਾਇਦਾਦ ਨੂੰ ਕਾਨੂੰਨ ਅਨੁਸਾਰ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਦੀ ਪ੍ਰੋਤਸਾਹਨ ਰਾਸ਼ੀ ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ
Ad Position 24