ਲੰਮੇ ਸਮੇਂ ਤੋਂ ਕੂੜੇ ਦੇ ਢੇਰਾਂ ਤੋਂ ਪ੍ਰੇਸ਼ਾਨ ਦੁਆਰੇਆਣਾ ਰੋਡ ਦੇ ਵਾਸੀਆਂ ਨੂੰ ਮਿਲੀ ਨਿਜਾਤ
ਕੋਟਕਪੂਰਾ, 26 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਦੁਆਰੇਆਣਾ ਰੋਡ ਵਿਖੇ ਪਿਛਲੇ ਲੰਮੇਂ ਸਮੇਂ ਤੋਂ ਬਣੇ ਕੂੜੇ ਦੀ ਵੱਡੇ ਡੰਪ ਨੂੰ ਚੁਕਵਾਇਆ ਗਿਆ। ਇਸ ਮੌਕੇ ਕੌਂਸਲਰ ਸੁਖਜਿੰਦਰ ਸਿੰਘ ਤੱਖੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਤਰ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਬਲਜਿੰਦਰ ਸਿੰਘ, ਸੁੱਖਾ ਸਿੰਘ ਨੇ ਦੱਸਿਆ ਕਿ ਇਸ ਨਗਰ ਵਿਖੇ ਕੂੜੇ ਦੇ ਵੱਡੇ ਢੇਰਾਂ ਤੋਂ ਆਸ ਪਾਸ ਦੇ ਲੋਕ ਕਾਫ਼ੀ ਪ੍ਰੇਸ਼ਾਨ ਸਨ।
ਕੋਟਕਪੂਰਾ, 26 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਦੁਆਰੇਆਣਾ ਰੋਡ ਵਿਖੇ ਪਿਛਲੇ ਲੰਮੇਂ ਸਮੇਂ ਤੋਂ ਬਣੇ ਕੂੜੇ ਦੀ ਵੱਡੇ ਡੰਪ ਨੂੰ ਚੁਕਵਾਇਆ ਗਿਆ। ਇਸ ਮੌਕੇ ਕੌਂਸਲਰ ਸੁਖਜਿੰਦਰ ਸਿੰਘ ਤੱਖੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਤਰ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਬਲਜਿੰਦਰ ਸਿੰਘ, ਸੁੱਖਾ ਸਿੰਘ ਨੇ ਦੱਸਿਆ ਕਿ ਇਸ ਨਗਰ ਵਿਖੇ ਕੂੜੇ ਦੇ ਵੱਡੇ ਢੇਰਾਂ ਤੋਂ ਆਸ ਪਾਸ ਦੇ ਲੋਕ ਕਾਫ਼ੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਕੂੜੇ ਕਾਰਨ ਗੰਦੀ ਬਦਬੂ ਅਤੇ ਕੀੜੇ ਪਤੰਗੇ ਲੋਕਾਂ ਦੇ ਘਰਾਂ ਅੰਦਰ ਦਾਖਲ ਹੁੰਦੇ ਸਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸਬੰਧੀ ਇੱਥੋਂ ਦੇ ਵਾਸੀਆਂ ਦੀ ਰਾਜਨੀਤਿਕ ਆਗੂਆਂ ਅਤੇ ਪ੍ਰਸ਼ਾਸਨ ਅਧਿਕਾਰੀਆਂ ਤੋਂ ਕਾਫ਼ੀ ਸਮੇਂ ਤੋਂ ਛੁਟਕਾਰਾ ਪਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੌਕੇ ਕੌਂਸ਼ਲਰ ਸੁਖਜਿੰਦਰ ਸਿੰਘ ਤੱਖੀ ਨੇ ਦੱਸਿਆ ਕਿ ਸੱਤ ਕਨਾਲਾਂ ਦੀ ਜਗ੍ਹਾ ਵਿਚੋਂ ਕੂੜਾ ਚੁਕਵਾਇਆ ਜਾ ਰਿਹਾ ਹੈ ਜਿਸ ਨਾਲ ਇੱਥੋਂ ਦੇ ਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਨਿਜ਼ਾਤ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਥੋਂ ਦੀ ਵਾਸੀਆਂ ਦੀ ਅਹਿਮ ਮੰਗ ਅਨੁਸਾਰ ਇਸ ਜਗ੍ਹਾ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਨਾਲ ਸ਼ਮਸ਼ਾਨ ਘਾਟ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਬੰਧੀ ਦੱਸ ਲੱਖ ਰੁਪਏ ਦੀ ਗਰਾਂਟ ਪਾਸ ਹੋਣ ਤੋਂ ਇਲਾਵਾ ਲਗਪਗ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋ ਗਈ ਹੈ। ਇਸ ਮੌਕੇ ਨਰਿੰਦਰ ਸਿੰਘ, ਚਮਕੌਰ ਸਿੰਘ ਬਰਾੜ, ਸੁਖਵੀਰ ਸਿੰਘ, ਨਿਰਮਲ ਸਿੰਘ, ਤੋਤਾ ਸਿੰਘ ਆਦਿ ਹਾਜ਼ਰ ਸਨ।