27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਬਾ ਫ਼ਰੀਦ ਆਗਮਨ ਪੁਰਬ ’ਤੇ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2026 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਕਰਵਾਏ ਗਏ ਪ੍ਰੋਗਰਾਮਾਂ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਜਸਬੀਰ ਸਿੰਘ ਜੱਸੀ ਨੇ ਜਿੱਥੇ ਆਪਣੇ ਨਿਵੇਕਲੇ ਅੰਦਾਜ਼ ’ਚ ਸ਼ੇਅਰੋ ਸ਼ਾਇਰੀ ਨਾਲ ਮੇਲੇ ਦੇ ਚਾਰੇ ਦਿਨ ਖੂਬ ਰੰਗ ਬੰਨਿ੍ਆ ਉਥੇ ਮੇਲੇ ਦੌਰਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵੀ ਸਾਰਥਿਕ ਸਨ੍ਹੇਹੇ ਦਿੱਤੇ। ਮੇਲੇ ਦੇ ਅੰਤਿਮ ਦਿਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.

Ad Position 21
No active advertisement
ਅਜੀਤ ਡੈਸਕ 27-09-2026
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2026 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਕਰਵਾਏ ਗਏ ਪ੍ਰੋਗਰਾਮਾਂ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਜਸਬੀਰ ਸਿੰਘ ਜੱਸੀ ਨੇ ਜਿੱਥੇ ਆਪਣੇ ਨਿਵੇਕਲੇ ਅੰਦਾਜ਼ ’ਚ ਸ਼ੇਅਰੋ ਸ਼ਾਇਰੀ ਨਾਲ ਮੇਲੇ ਦੇ ਚਾਰੇ ਦਿਨ ਖੂਬ ਰੰਗ ਬੰਨਿ੍ਆ ਉਥੇ ਮੇਲੇ ਦੌਰਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵੀ ਸਾਰਥਿਕ ਸਨ੍ਹੇਹੇ ਦਿੱਤੇ। ਮੇਲੇ ਦੇ ਅੰਤਿਮ ਦਿਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ, ਏ.ਡੀ.ਸੀ (ਜਨਰਲ) ਕੇਸ਼ਵ ਗੋਇਲ, ਸੂਚਨਾ ਰਾਜ ਕਮਿਸ਼ਨਰ ਪੰਜਾਬ ਸੰਦੀਪ ਸਿੰਘ ਧਾਲੀਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਸਮੇਤ ਹਾਜ਼ਰ ਅਧਿਕਾਰੀਆਂ ਨੇ ਮਿਲ ਕੇ ਜਸਬੀਰ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ। ਇੱਥੇ ਜ਼ਿਕਰਯੋਗ ਹੈ ਜਸਬੀਰ ਸਿੰਘ ਜੱਸੀ ਜਿੱਥੇ ਸਿੱਖਿਆ ਵਿਭਾਗ ਅੰਦਰ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ ’ਚ ਵੀ ਉਹ ਹਮੇਸ਼ਾ ਸਰਗਰਮੀ ਨਾਲ ਮਾਨਵਤਾ ਦੀ ਭਲਾਈ ਕਾਰਜ ਕਰਦੇ ਹਨ ਅਤੇ ਬਤੌਰ ਅਦਾਕਾਰ ਵੀ ਗੂੜੀ ਪਹਿਚਾਣ ਰੱਖਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 800 ਲੋੜਵੰਦਾਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਅਗਲੀ ਖ਼ਬਰ 40 ਫ਼ੀਸਦ ਤੋਂ ਵੱਧ ਰਿਜ਼ਰਵ ਆਬਾਦੀ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਫ਼ੁੱਟ ਪਾਊ ਰਾਜਨੀਤੀ ਦਾ ਹਿੱਸਾ: ਫ਼ੈਡਰੇਸ਼ਨ
Ad Position 24