ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਜਪਾ ਆਗੂ ਹੋਏ ਨਤਮਸਤਕ
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਹੌਬੀ ਧਾਲੀਵਾਲ, ਫ਼ਤਿਹਗੰਜ ਸਿੰਘ ਬਾਜਵਾ ਅਤੇ ਭਾਜਪਾ ਦੇ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ, ਸੰਸਥਾਵਾਂ ਵਲੋਂ ਕੀਤੇ ਜਾ ਰਹੇ ਧਾਰਮਿਕ, ਵਿੱਦਿਅਕ ਅਤੇ ਸਮਾਜ-ਸੇਵੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਹੌਬੀ ਧਾਲੀਵਾਲ, ਫ਼ਤਿਹਗੰਜ ਸਿੰਘ ਬਾਜਵਾ ਅਤੇ ਭਾਜਪਾ ਦੇ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ, ਸੰਸਥਾਵਾਂ ਵਲੋਂ ਕੀਤੇ ਜਾ ਰਹੇ ਧਾਰਮਿਕ, ਵਿੱਦਿਅਕ ਅਤੇ ਸਮਾਜ-ਸੇਵੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਟਿੱਲਾ ਬਾਬਾ ਫ਼ਰੀਦ ਜੀ ਦੇ ਹੈੱਡ ਗ੍ਰੰਥੀ ਸਾਹਿਬ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਵਲੋਂ ਬਾਬਾ ਫ਼ਰੀਦ ਜੀ ਅਤੇ ਫ਼ਰੀਦਕੋਟ ਦੇ ਇਤਿਹਾਸ ਸਬੰਧੀ ਲਿਖੀਆਂ ਗਈਆਂ ਪੁਸਤਕਾਂ ਵੀ ਸਤਿਕਾਰ ਵਜੋਂ ਭੇਟ ਕੀਤੀਆਂ ਗਈਆਂ। ਆਏ ਹੋਏ ਮਹਿਮਾਨਾਂ ਨੇ ਟਿੱਲਾ ਬਾਬਾ ਫ਼ਰੀਦ ਜੀ ਦੇ ਪਵਿੱਤਰ ਅਸਥਾਨ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਬਾਬਾ ਫ਼ਰੀਦ ਜੀ ਦੀਆਂ ਮਨੁੱਖਤਾ, ਪ੍ਰੇਮ, ਨਿਮਰਤਾ ਅਤੇ ਆਪਸੀ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਸਮੇਂ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਡਾ. ਗੁਰਇੰੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆ ਅਤੇ ਨਰਿੰਦਰਪਾਲ ਸਿੰਘ ਬਰਾੜ ਆਦਿ ਹਾਜ਼ਰ ਸਨ।