26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਕਾਲ ਅਕੈਡਮੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਤ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਪਾਵਨ ਸਮਾਗਮ ਵਿਚ ਇਲਾਕੇ ਦੀ ਸੰਗਤ ਤੋਂ ਇਲਾਵਾ ਨੇੜਲੀਆਂ 8 ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ, ਸਟਾਫ਼ ਤੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਤ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਪਾਵਨ ਸਮਾਗਮ ਵਿਚ ਇਲਾਕੇ ਦੀ ਸੰਗਤ ਤੋਂ ਇਲਾਵਾ ਨੇੜਲੀਆਂ 8 ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ, ਸਟਾਫ਼ ਤੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਅੰਮ੍ਰਿਤ ਸੰਚਾਰ ਦੌਰਾਨ 100 ਤੋਂ ਵੱਧ ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰਾਂ ਦੀ ਭੇਟਾ ਰਹਿਤ ਸੇਵਾ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮ੍ਰਿਤਸਰ ਵਲੋਂ ਕੀਤੀ ਗਈ। ਇਸ ਮੌਕੇ ਸਤਿਕਾਰਯੋਗ ਪੰਜ ਪਿਆਰੇ ਸਾਹਿਬਾਨ, ਧਾਰਮਿਕ ਸ਼ਖ਼ਸੀਅਤਾਂ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਅਕਾਲ ਅਕੈਡਮੀ ਦੇ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਇਲਾਕੇ ਦੀ ਸਾਧ-ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੂੰ ਗੁਰੂ ਸਾਹਿਬ ਦੀ ਮਰਿਆਦਾ, ਗੁਰਮਤਿ ਸਿਧਾਂਤਾਂ ਅਤੇ ਸਿੱਖਿਆਵਾਂ ਨਾਲ ਜੋੜਿਆ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਇਹ ਸਮਾਗਮ ਸਿੱਖੀ ਦੀ ਚੜ੍ਹਦੀ ਕਲਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਦੀ ਦਿਸ਼ਾ ਵਿਚ ਮਹੱਤਵਪੂਰਨ ਉਪਰਾਲਾ ਹੈ। ਸਮਾਗਮ ਦੇ ਅੰਤ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਪਾਵਨ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਸ਼ਖ਼ਸੀਅਤ ਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਸੰਸਥਾਵਾਂ, ਸੇਵਾਦਾਰਾਂ ਅਤੇ ਸੰਗਤ ਦੇ ਸਹਿਯੋਗ ਤੇ ਸਾਂਝੇ ਯਤਨਾਂ ਸਦਕਾ ਇਹ ਪਾਵਨ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਗਤਕਾ ਮੁਕਾਬਲਿਆਂ ’ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ
Ad Position 24