26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਠੇਕਾ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਘਰ ਵਿਚ ਨਜ਼ਰਬੰਦ ਕਰਨ ਦੇ ਵਿਰੋਧ ’ਚ ਸਰਕਲ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੀ.

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਘਰ ਵਿਚ ਨਜ਼ਰਬੰਦ ਕਰਨ ਦੇ ਵਿਰੋਧ ’ਚ ਸਰਕਲ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੀ.ਐੱਚ.ਬੀ./ਸੀ.ਐੱਚ., ਪੈਸਕੋ ਕੰਪਿਊਟਰ ਆਪ੍ਰੇਟਰ, ਸੀ.ਆਰ.ਸੀ./ਐੱਨ.ਸੀ.ਸੀ. ਅਤੇ ਸਟੋਰ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਸਰਕਲ ਪ੍ਰਧਾਨ ਕੇਸਰ ਸਿੰਘ, ਵਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਜਨਰਲ ਸਕੱਤਰ ਮਨਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਅਮਰ ਸਿੰਘ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਘਰ ਵਿਚ ਨਜ਼ਰਬੰਦ ਕਰਨਾ ਮੁਲਾਜ਼ਮਾਂ ਦੇ ਜਥੇਬੰਦਕ ਹੱਕਾਂ ਤੇ ਸੰਘਰਸ਼ ਕਰਨ ਦੀ ਆਜ਼ਾਦੀ ਨਾਲ ਸੰਬੰਧਿਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਆਪਣੇ ਹੱਕਾਂ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀ ਹੈ ਅਤੇ ਅਜਿਹੀ ਕਾਰਵਾਈ ਨਾਲ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਤੁਰੰਤ ਨਜ਼ਰਬੰਦੀ ਤੋਂ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਪ੍ਰਧਾਨ ਦੀ ਨਜ਼ਰਬੰਦੀ ਖ਼ਤਮ ਨਾ ਕੀਤੀ ਗਈ ਤਾਂ ਜਥੇਬੰਦੀ ਵਲੋਂ ਅਗਲੇ ਸੰਘਰਸ਼ ਸੰਬੰਧੀ ਫ਼ੈਸਲਾ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐੱਲ.ਡੀ.ਆਰ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Ad Position 24