ਸਰਕਾਰੀ ਸਕੂਲ ਹਰੀਕੇ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰੀਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸਰਬਜੀਤ ਕੌਰ ਦੀ ਪਹਿਲਕਦਮੀ ’ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 119ਵੇਂ ਜਨਮ ਦਿਨ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ ਗਿਆ।
ਚ
ਚੈਕਿੰਗ ਮੁਹਿੰਮ ਦੌਰਾਨ ਪੁਲਿਸ ਕਰਮਚਾਰੀ। ਅਜੀਤ ਤਸਵੀਰ
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। ਅਜੀਤ ਤਸਵੀਰ
27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰੀਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸਰਬਜੀਤ ਕੌਰ ਦੀ ਪਹਿਲਕਦਮੀ ’ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 119ਵੇਂ ਜਨਮ ਦਿਨ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਲੇਖ ਮੁਕਾਬਲੇ ਸਮੇਤ ਵੱਖ-ਵੱਖ ਪੇਸ਼ਕਾਰੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਹਿਤ ਵਿਭਾਗ ਦੇ ਸੂਬਾਈ ਮੁਖੀ ਰਾਮ ਸਵਰਨ ਲੱਖੇਵਾਲੀ ਨੇ ਸ਼ਹੀਦ ਭਗਤ ਸਿੰਘ ਦੇ ਸੰਘਰਸ਼, ਕੁਰਬਾਨੀ, ਅਧਿਐਨ ਅਤੇ ਪੁਸਤਕ ਪ੍ਰੇਮ ਬਾਰੇ ਇਤਿਹਾਸਕ ਹਵਾਲਿਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਦੇਸ਼ ਨੂੰ ਦਰਪੇਸ਼ ਗ਼ਰੀਬੀ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਪ੍ਰਿੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪੁਸਤਕਾਂ ਪੜ੍ਹਨ ਅਤੇ ਨਿਰੰਤਰ ਅਧਿਐਨ ਕਰਨ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਆਪਣੀ ਹਾਜ਼ਰੀ ਲਗਵਾਈ। ‘ਮੇਰੇ ਜੀਵਨ ਦਾ ਆਦਰਸ਼’ ਅਤੇ ‘ਪੁਸਤਕਾਂ ਪੜ੍ਹਨ ਦੀ ਮਹੱਤਤਾ’ ਵਿਸ਼ਿਆਂ ’ਤੇ ਕਰਵਾਏ ਗਏ ਲੇਖ ਮੁਕਾਬਲੇ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਏਕਮਵੀਰ ਕੌਰ, ਕੋਮਲਪ੍ਰੀਤ ਕੌਰ, ਪੂਨਮਦੀਪ ਕੌਰ, ਪਵਨਪ੍ਰੀਤ ਕੌਰ, ਨਵਜੰਤ ਅਤੇ ਸ਼ਵਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਸਮਾਰੋਹ ਦੀ ਸਫ਼ਲਤਾ ਲਈ ਮਨਜਿੰਦਰ ਕੌਰ, ਜੀਵਨਜੋਤ ਕੌਰ, ਮਨਦੀਪ ਕੌਰ, ਜਸਮੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਤੇਜ ਸਿੰਘ, ਸੁਖਜੀਤ ਕੌਰ, ਅਮਨਪ੍ਰੀਤ ਕੌਰ, ਪ੍ਰੋਮੀਲਾ, ਵਨੀਸ਼ਾ ਅਤੇ ਜਗਰੂਪ ਸਿੰਘ ਸਮੇਤ ਸਮੁੱਚੇ ਸਟਾਫ ਨੇ ਭਰਵਾਂ ਯੋਗਦਾਨ ਪਾਇਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਛੱਤਰ ਸਿੰਘ ਨੇ ਨਿਭਾਈ।