ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਡੇਂਗੂ ਕੰਟਰੋਲ ਟੀਮਾਂ ਦਾ ਸੁਪਰਵਿਜ਼ਨ
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਵੱਖ-ਵੱਖ ਏਰੀਏ ਵਿਚ ਸਰਕਾਰੀ, ਪ੍ਰਾਈਵੇਟ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਸ ਮੌਕੇ ਭਗਵਾਨ ਦਾਸ ਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦੇ ਟੈੱਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਲਖਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਸੇਵਕ ਸਿੰਘ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ ਪੀ.ਏ. ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।