28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਕਾਰੀ ਸਕੂਲ ਥਾਂਦੇਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸ੍ਰੀ ਮੁਕਤਸਰ ਸਾਹਿਬ , ( ਰਣਜੀਤ ਸਿੰਘ ਢਿੱਲੋਂ )- ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ 119 ਵਾਂ ਜਨਮ ਦਿਨ ਮਨਾਇਆ ਗਿਆ ।

Ad Position 21
No active advertisement
ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ , ( ਰਣਜੀਤ ਸਿੰਘ ਢਿੱਲੋਂ )- ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ 119 ਵਾਂ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਤਿਆਗ , ਕੁਰਬਾਨੀ ਤੇ ਵਿਚਾਰਧਾਰਾ ਸੰਬੰਧੀ ਵਿਚਾਰ - ਚਰਚਾ ਕਰਵਾਈ ਗਈ । ਸਮਾਗਮ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਤੇ ਕਲਮਕਾਰ ਰਾਮ ਸਵਰਨ ਲੱਖੇਵਾਲੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ । ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਉਨ੍ਹਾਂ ਦੇ ਸੁਪਨਿਆਂ ਦੇ ਸਮਾਜ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਲੁੱਟ - ਰਹਿਤ , ਧਰਮ - ਨਿਰਪੱਖ , ਖ਼ੁਸ਼ਹਾਲ ਤੇ ਬਰਾਬਰੀ ਵਾਲਾ ਸਮਾਜ ਸਿਰਜਣਾ ਲੋਚਦੇ ਸਨ । ਉਨ੍ਹਾਂ ਕਿਹਾ ਕਿ ਆਪਣੇ ਨਾਇਕ ਦੇ ਸੁਪਨਿਆਂ ਵਾਲਾ ਸਮਾਜ ਸਿਰਜਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ । ਇਸ ਮੌਕੇ ਸਕੂਲ ਵਿਚ ਕਰਵਾਏ ਪੋਸਟਰ ਤੇ ਪੇਂਟਿੰਗ ਮੁਕਾਬਲਿਆਂ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਵਲੋਂ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ । ਲੈਕਚਰਾਰ ਪਰਮਜੀਤ ਕੌਰ ਬਰਾੜ ਨੇ ਜੇਤੂ ਵਿਦਿਆਰਥੀਆਂ ਵਲੋਂ ਬਣਾਈਆਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਸ਼ਲਾਘਾ ਕਰਦਿਆਂ ਆਰਟ ਐਂਡ ਕਰਾਫ਼ਟ ਅਧਿਆਪਕਾ ਸਰਬਜੀਤ ਕੌਰ ਦੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ । ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪੰਜਾਬੀ ਅਧਿਆਪਕ ਪਰਮਿੰਦਰ ਖੋਖਰ ਨੇ ਨਿਭਾਈ । ਅਲਾਇੰਸ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਸ੍ਰੀ ਮੁਕਤਸਰ ਸਾਹਿਬ , ( ਰਣਜੀਤ ਸਿੰਘ ਢਿੱਲੋਂ )- ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ( ਐੱਨ ) ਅਤੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ 119 ਵਾਂ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਹਾਜ਼ਰ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ । ਇਸ ਮੌਕੇ ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਦੇ ਸਾਬਕਾ ਜ਼ਿਲ੍ਹਾ ਗਵਰਨਰ ਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਚੇਅਰਮੈਨ ਨਿਰੰਜਣ ਸਿੰਘ ਰੱਖਰਾ ਨੇ ਸਮੂਹ ਹਾਜ਼ਰੀਨ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ । ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਆਜ਼ਾਦੀ ਸੰਘਰਸ਼ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੇ ਉਨ੍ਹਾਂ ਦੇ ਮਨ ’ ਤੇ ਡੂੰਘਾ ਪ੍ਰਭਾਵ ਪਾਇਆ । ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ । ਇਸ ਮੌਕੇ ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਸੁਰਿੰਦਰ ਗਿਰਧਰ , ਸੁਖਮੰਦਰ ਸਿੰਘ ਢਿੱਲੋਂ , ਸੁਖਦਰਸ਼ਨ ਸਿੰਘ ਤੱਗੜ , ਨੱਥਾ ਸਿੰਘ ਤੱਗੜ , ਮਲਕੀਤ ਸਿੰਘ ਸਰਾਂ , ਨਾਮਦੇਵ ਦਰਬਾਰ ਦੇ ਹੈੱਡ ਗ੍ਰੰਥੀ ਭਾਈ ਵਰਿੰਦਰ ਸਿੰਘ , ਰਛਪਾਲ ਸਿੰਘ ਟੀਟਾ , ਜਗਜੀਤ ਸਿੰਘ ਫ਼ੌਜੀ , ਗੁਰਮੀਤ ਸਿੰਘ ਪੁਰਬਾ , ਬਲਵੀਰ ਸਿੰਘ ਜੱਸਲ , ਤਰਸੇਮ ਸਿੰਘ ਤੱਗੜ , ਕਰਨੈਲ ਸਿੰਘ ਬੇਦੀ , ਜਗਸੀਰ ਸਿੰਘ ਤੱਗੜ , ਮੀਡੀਆ ਕੋਆਰਡੀਨੇਟਰ ਸਰਬਜੀਤ ਸਿੰਘ ਪੁਰਬਾ , ਸੁਰਜੀਤ ਕੌਰ , ਰਮਨਦੀਪ ਕੌਰ , ਰਵਿੰਦਰ ਕੌਰ , ਦਵਿੰਦਰ ਕੌਰ ਰਿੰਕੂ , ਪਵਨਦੀਪ ਕੌਰ ਅਤੇ ਗਗਨਦੀਪ ਕੌਰ ਸਮੇਤ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜਨਹਿੱਤ ਪਟੀਸ਼ਨ ਰਾਹੀਂ ਚੁਣੌਤੀ, 5 ਅਕਤੂਬਰ ਤੱਕ ਸਥਿਤੀ ਸਪੱਸ਼ਟ ਕਰਨ ਦਾ ਮੌਕਾ ਅਗਲੀ ਖ਼ਬਰ ਮਾਲਵਾ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24