30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸੁਰੱਖਿਆ ਚੈਕਿੰਗ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਕੀਤੀ ਜਾਂਚ , ਯਾਤਰੀਆਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ. ਐੱਸ.

Ad Position 21
No active advertisement
? 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜ਼ਿਲ੍ਹੇ ਦੀਆਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ ਡਵੀਜ਼ਨਾਂ ਅਧੀਨ ਪੈਂਦੇ ਬੱਸ ਸਟੈਂਡਾਂ ’ਤੇ ਇਕੋ ਸਮੇਂ ਕੀਤੀ ਗਈ ਚੈਕਿੰਗ ਦੌਰਾਨ ਵੇਟਿੰਗ ਹਾਲਾਂ, ਟਿਕਟ ਕਾਊਂਟਰਾਂ, ਪਾਰਕਿੰਗ ਸਥਾਨਾਂ, ਯਾਤਰੀਆਂ ਦੇ ਸਾਮਾਨ ਅਤੇ ਹੋਰ ਭੀੜ-ਭਾੜ ਵਾਲੇ ਸਥਾਨਾਂ ਦੀ ਐਂਟੀ-ਸਾਬੋਟਾਜ਼ ਟੀਮਾਂ ਤੇ ਪੁਲਿਸ ਪਾਰਟੀਆਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਵਿਚ ਐਸ.ਪੀ. (ਡੀ) ਅਸ਼ੋਕ ਮੀਨਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵਲੋਂ ਚੈਕਿੰਗ ਕੀਤੀ ਗਈ। ਇਸੇ ਤਰ੍ਹਾਂ ਬਾਕੀ ਸਬ ਡਵੀਜ਼ਨਾਂ ਵਿਚ ਵੀ ਸੰਬੰਧਿਤ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਰਚ ਮੁਹਿੰਮ ਚਲਾਈ ਗਈ। ਪੁਲਿਸ ਵਲੋਂ ਵਿਸ਼ੇਸ਼ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਅਤੇ ਵਾਹਨ ਐਪ ਰਾਹੀਂ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਇਸ ਮੌਕੇ ਪੁਲਿਸ ਨੇ ਯਾਤਰੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਸਹਿਯੋਗ ਦੇਣ, ਜਨਤਕ ਥਾਵਾਂ ’ਤੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਸ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਜਾਗਰੂਕ ਕੀਤਾ। ਐਸ.ਐਸ.ਪੀ. ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸੰਵੇਦਨਸ਼ੀਲ ਤੇ ਭੀੜ-ਭਾੜ ਵਾਲੇ ਸਥਾਨਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਵੀਲ੍ਹ ਪਾਵਰ ਟੀ-20 ਕ੍ਰਿਕਟ ਸੀਰੀਜ਼ ਵਿਚ ਪੰਜਾਬ ਦੀ ਟੀਮ ਜੇਤੂ ਰਹੀ ਪ੍ਰਵੀਨ ਜੱਸਾ ਬਣੇ ਮੈਨ ਆਫ਼ ਦਿ ਸੀਰੀਜ਼ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨ ਐਸ.ਡੀ.ਐਮ. ਨੇ ਕੀਤੀ ਰਵਾਨਾ
Ad Position 24