ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੂਰਨਮਾਸ਼ੀ ਮੌਕੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੂਰਨਮਾਸ਼ੀ ਮੌਕੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਚੇਅਰਮੈਨ ਅਤੇ ਟਾਂਕ ਕਸ਼ੱਤਰੀ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਸੰਗਤਾਂ ਨੂੰ ਜੀ ਆਇਆ ਆਖਦਿਆਂ ਪੂਰਨਮਾਸ਼ੀ ਦੇ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿਛਲੇ ਸੱਤ ਸਾਲਾਂ ਤੋਂ ਬਾਬਾ ਨਾਮਦੇਵ ਦਰਬਾਰ ਵਿਖੇ ਨਿਸ਼ਕਾਮ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘ ਭਾਈ ਰਛਪਾਲ ਸਿੰਘ ਬਾਵਾ ਨੂੰ ਵਿਦਾਇਗੀ ਮੌਕੇ ਸਭਾ ਵਲੋਂ ਪਰਿਵਾਰ ਸਮੇਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕ ਚਤਰ ਸਿੰਘ ਅਗਰੋਆ ਨੂੰ ਵੀ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 (ਐਨ) ਦੇ ਜ਼ਿਲ੍ਹਾ ਉਪ ਗਵਰਨਰ ਡਾ. ਬਲਵਿੰਦਰ ਸਿੰਘ ਬਰਗਾੜੀ, ਵਾਰਡ ਨੰਬਰ 7 ਦੀ ਐੱਮ.ਸੀ. ਪੂਨਮ ਰਾਣੀ, ਵਾਰਡ ਨੰਬਰ 9 ਦੀ ਐੱਮ.ਸੀ. ਸੰਜਨਾ ਭੰਮ, ਸੁਖਦਰਸ਼ਨ ਸਿੰਘ ਤੱਗੜ, ਨੱਥਾ ਸਿੰਘ ਢਿੱਲੋਂ, ਮਲਕੀਤ ਸਿੰਘ ਸਰਾਂ, ਸੁਖਮੰਦਰ ਸਿੰਘ ਬੇਦੀ, ਹਰਬੰਸ ਸਿੰਘ ਰਣੀਆਂ, ਜਗਜੀਤ ਸਿੰਘ ਫ਼ੌਜੀ, ਗੁਰਮੀਤ ਸਿੰਘ ਪੁਰਬਾ, ਬਲਦੇਵ ਸਿੰਘ ਤੱਗੜ, ਲਖਵੀਰ ਸਿੰਘ ਢਿੱਲੋਂ, ਰਜਿੰਦਰ ਸਿੰਘ ਭਾਰਤੀ, ਦਰਸ਼ਨ ਸਿੰਘ ਚੱਕ ਵਾਲਾ, ਤਰਸੇਮ ਸਿੰਘ ਤੱਗੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਬੀਬੀਆਂ ਹਾਜ਼ਰ ਸਨ।