30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 19 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ 19 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲੇ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਨਾ ਤਾਂ ਉਹ ਕੰਮ ਕਰਨ ਦੇ ਸਮਰੱਥ ਹਨ ਅਤੇ ਨਾ ਹੀ ਆਪਣੀਆਂ ਦਵਾਈਆਂ ਦਾ ਖ਼ਰਚਾ ਚੁੱਕਣ ਦੀ ਸਥਿਤੀ ਵਿਚ ਹਨ। ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੇ ਡਾ. ਓਬਰਾਏ ਤੇ ਟਰੱਸਟ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ (ਰਿਟਾ. ਬੈਂਕ ਮੈਨੇਜਰ) ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ (ਰਿਟਾ. ਪ੍ਰਿੰਸੀਪਲ) , ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਰ ਜ਼ਿਲ੍ਹਿਆਂ ਦੇ ਮਿੱਲਰਾਂ ਦਾ ਚੌਲ ਗੋਦਾਮਾਂ ’ਚ ਲਾਹੁਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਧਰਨਾ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਸਮਾਗਮ ਕਰਵਾਇਆ
Ad Position 24