30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਥਲੈਟਿਕਸ ਮੀਟ ’ਚ ਗੁਰੂ ਨਾਨਕ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਈ ਜ਼ੋਨ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਵਿਅਕਤੀਗਤ ਮੁਕਾਬਲਿਆਂ ਵਿਚ ਮਹਿਕਦੀਪ ਕੌਰ ਨੇ 800 ਮੀਟਰ ਦੌੜ ਵਿਚ ਪਹਿਲਾ ਅਤੇ 200 ਮੀਟਰ ਵਿਚ ਦੂਜਾ, ਕੋਮਲਪ੍ਰੀਤ ਕੌਰ ਨੇ 400 ਮੀਟਰ ਵਿਚ ਪਹਿਲਾ, ਏਕਮਦੀਪ ਕੌਰ ਨੇ ਡਿਸਕਸ ਥਰੋ੍ਹ ਵਿਚ ਪਹਿਲਾ ਅਤੇ ਸ਼ਾਟਪੁੱਟ ਵਿਚ ਦੂਜਾ, ਜਦਕਿ ਐਸ਼ਮੀਨ ਕੌਰ ਨੇ 100 ਮੀਟਰ ਦੌੜ ਅਤੇ ਲੌਂਗ ਜੰਪ ਵਿਚ ਦੂਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਈ ਜ਼ੋਨ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਵਿਅਕਤੀਗਤ ਮੁਕਾਬਲਿਆਂ ਵਿਚ ਮਹਿਕਦੀਪ ਕੌਰ ਨੇ 800 ਮੀਟਰ ਦੌੜ ਵਿਚ ਪਹਿਲਾ ਅਤੇ 200 ਮੀਟਰ ਵਿਚ ਦੂਜਾ, ਕੋਮਲਪ੍ਰੀਤ ਕੌਰ ਨੇ 400 ਮੀਟਰ ਵਿਚ ਪਹਿਲਾ, ਏਕਮਦੀਪ ਕੌਰ ਨੇ ਡਿਸਕਸ ਥਰੋ੍ਹ ਵਿਚ ਪਹਿਲਾ ਅਤੇ ਸ਼ਾਟਪੁੱਟ ਵਿਚ ਦੂਜਾ, ਜਦਕਿ ਐਸ਼ਮੀਨ ਕੌਰ ਨੇ 100 ਮੀਟਰ ਦੌੜ ਅਤੇ ਲੌਂਗ ਜੰਪ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਰਾਜਪ੍ਰੀਤ ਕੌਰ ਨੇ ਡਿਸਕਸ ਥਰੋ੍ਹ, ਨਸ਼ੀਨ ਕੌਰ ਨੇ 1500 ਮੀਟਰ ਦੌੜ ਵਿਚ ਦੂਜਾ, ਤ੍ਰਿਸ਼ਨਾ ਨੇ ਲੌਂਗ ਜੰਪ ਅਤੇ ਗੁਰਸ਼ਰਪਿਤ ਕੌਰ ਨੇ 800 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। 4 ਗੁਣਾਂ 100/4 ਗੁਣਾਂ 400 ਮੀਟਰ ਰਿਲੇਅ ਦੌੜ ਵਿਚ ਵਿਦਿਆਰਥਣਾਂ ਨੇ ਦੂਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਪ੍ਰਾਪਤੀਆਂ ’ਤੇ ਪ੍ਰਿੰਸੀਪਲ ਡਾ. ਸਰਬਜੀਤ ਕੌਰ ਅਤੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਲੈਕਚਰਾਰ ਸੁਰਿੰਦਰ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨ ਐਸ.ਡੀ.ਐਮ. ਨੇ ਕੀਤੀ ਰਵਾਨਾ ਅਗਲੀ ਖ਼ਬਰ ਹੋਰ ਜ਼ਿਲ੍ਹਿਆਂ ਦੇ ਮਿੱਲਰਾਂ ਦਾ ਚੌਲ ਗੋਦਾਮਾਂ ’ਚ ਲਾਹੁਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਧਰਨਾ
Ad Position 24