29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਦਰਸ਼ ਸਕੂਲ ਕੋਟਭਾਈ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਗਿੱਦੜਬਾਹਾ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।

Ad Position 21
No active advertisement
? 30-09-2026
ਗਿੱਦੜਬਾਹਾ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਉਨ੍ਹਾਂ ਵਲੋਂ ਕੀਤੇ ਗਏ ਸੰਘਰਸ਼ ਨੂੰ ਦਰਸਾਉਂਦਾ ਨਾਟਕ ਖੇਡਿਆ ਗਿਆ। ਬੱਚਿਆਂ ਦੇ ਕੁਇਜ ਮੁਕਾਬਲੇ ਤੋਂ ਇਲਾਵਾ ਭਾਸ਼ਣ, ਕਵਿਤਾਵਾਂ ਦੀ ਪੇਸ਼ਕਾਰੀ ਨਾਲ ਸਭਨਾਂ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ ਗਿਆ। ਡਾ. ਮਨੀਸ਼ਾ ਗੁਪਤਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਹੀ ਨਹੀਂ ਸਨ, ਸਗੋਂ ਉਨ੍ਹਾਂ ਦਾ ਜੀਵਨ ਨੌਜਵਾਨਾਂ ਲਈ ਹਿੰਮਤ, ਚੰਗੀ ਸੋਚ, ਨਿਸ਼ਕਾਮ ਸੇਵਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਪ੍ਰੇਰਣਾ ਹੈ। ਸਮਾਗਮ ਨੂੰ ਸਫ਼ਲ ਬਣਾਉਣ ਲਈ ਮਨਦੀਪ ਕੌਰ, ਜਗਦੇਵ ਸਿੰਘ, ਆਨੰਦ ਕੁਮਾਰ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਅਹਿਮ ਭੂਮਿਕਾ ਰਹੀ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੀ ਹੱਕ : ਦਲਬੀਰ ਸਿੰਘ ਸਿੱਧੂਪੁਰ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24