ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡਾਂ ’ਚ ਮੀਟਿੰਗਾਂ
ਗਿੱਦੜਬਾਹਾ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ.
ਗਿੱਦੜਬਾਹਾ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਮੁਜ਼ਾਹਰੇ ਕਰਨ ਲਈ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਵਿਚ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਹਰਬੰਸ ਸਿੰਘ ਕੋਟਲੀ ਅਤੇ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਸੂਬਾ ਤੇ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਮੰਨਣ ਤੋਂ ਆਨਾਕਾਨੀ ਕਰ ਰਹੀ ਹੈ। ਇਸ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਥੇਬੰਦੀ ਵਲੋਂ 5 ਅਕਤੂਬਰ ਨੂੰ ਜ਼ਿਲ੍ਹਾ ਹੈ੍ਵਡ ਕੁਆਰਟਰਾਂ ’ਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ ਅਤੇ ਸੂਬਾ ਸਰਕਾਰ ਕਿਸਾਨੀ ਮੰਗਾਂ ਨੂੰ ਮੰਨਣ ਲਈ ਸੁਹਿਰਦ ਨਹੀਂ ਹੈ। ਕੇਂਦਰ ਸਰਕਾਰ ਵਿਦੇਸ਼ੀ ਨੀਤੀ ਦੇਸ਼ ਵਿਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰੀਆਂ ਕਰ ਰਹੀ ਹੈ, ਜੋ ਕਿ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ ਅਤੇ ਜਥੇਬੰਦੀ ਇਸ ਦਾ ਪੂਰੀ ਤਰ੍ਹਾਂ ਵਿਰੋਧ ਕਰਦੀ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ 13 ਪ੍ਰਮੁੱਖ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰੱਖੇਗੀ। ਜਥੇਬੰਦੀ ਵਲੋਂ ਪਿੰਡ ਬੁੱਟਰ ਬਖੂਹਾ ਤੇ ਦੌਲਾ ਵਿਚ ਮੀਟਿੰਗਾਂ ਕੀਤੀਆਂ ਗਈਆਂ ਅਤੇ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਇਕਾਈ ਪ੍ਰਧਾਨ ਇਕਬਾਲ ਸਿੰਘ, ਕੁੰਦਨ ਸਿੰਘ, ਜਿੰਦਰ ਸਿੰਘ, ਧਰਮਿੰਦਰ ਸਿੰਘ, ਲਾਭ ਸਿੰਘ, ਉਕਰ ਸਿੰਘ, ਗੁਰਜੰਟ ਸਿੰਘ, ਰਣਜੀਤ ਸਿੰਘ, ਅੰਗਰੇਜ ਸਿੰਘ, ਬਿੱਟੂ ਮੱਲਣ, ਜਗਰਾਜ ਸਿੰਘ, ਮਿੱਠਾ ਲਾਲ, ਨਾਹਰ ਸਿੰਘ, ਸੁਖਜੀਤ ਸਿੰਘ, ਕਾਕਾ ਸਿੰਘ, ਜਗਸੀਰ ਸਿੰਘ ਆਦਿ ਆਗੂ ਹਾਜ਼ਰ ਸਨ।