29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਸਬੰਧੀ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-09-2026
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਸਬੰਧੀ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਆਮ ਲੋਕਾਂ ਵਲੋਂ ਟਰੈਫ਼ਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਣ-ਅਧਿਕਾਰਤ ਪਾਰਕਿੰਗ, ਓਵਰ ਸਪੀਡ, ਓਵਰਲੋਡ ਵਾਹਨਾਂ ਦੇ ਚਲਾਨ, ਔਰਤਾਂ ਦੀ ਬੱਸਾਂ ਵਿਚ ਸੁਰੱਖਿਆ ਅਤੇ ਹਿੱਟ ਐਂਡ ਰਨ ਮਾਮਲਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਈਵਰਾਂ ਦੀ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨ ਚਾਲਕਾਂ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਾਲਕਾਂ ਤੇ ਸਵਾਰੀਆਂ ਲਈ ਸੀਟ ਬੈਲਟ ਦੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਮੌਕੇ ਰਾਜਿੰਦਰ ਸਿੰਘ ਐਸ.ਡੀ.ਐਮ. ਕੋਟਕਪੂਰਾ ਕਮ-ਆਰ.ਟੀ.ਏ ਫ਼ਰੀਦਕੋਟ ਅਤੇ ਗੁਰਪਾਲ ਸਿੰਘ ਬਰਾੜ ਅਡੀਸ਼ਨਲ ਆਰ.ਟੀ.ਓ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ। ਇਸ ਮੌਕੇ ਇਕਬਾਲ ਸਿੰਘ ਡੀ.ਐਸ.ਪੀ, ਸੁਖਪਿੰਦਰ ਸਿੰਘ, ਅਰਸ਼ਦੀਪ ਸਿੰਘ ਈ.ਓ ਫ਼ਰੀਦਕੋਟ, ਪ੍ਰਿੰਸ ਸ਼ਰਮਾ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ 15 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ
Ad Position 24