29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਮੁਹਿੰਮ ਦੌਰਾਨ ਵਿਦਿਆਰਥੀਆਂ ਅਤੇ ਪ੍ਰੋਫੈਸਰ ਸਾਹਿਬਾਨਾਂ ਵਲੋਂ ਸਫ਼ਾਈ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਸਵੱਛਤਾ ਦੀ ਸਹੁੰ ਚੁੱਕੀ ਗਈ।

Ad Position 21
No active advertisement
ਅਜੀਤ ਡੈਸਕ 30-09-2026
ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਮੁਹਿੰਮ ਦੌਰਾਨ ਵਿਦਿਆਰਥੀਆਂ ਅਤੇ ਪ੍ਰੋਫੈਸਰ ਸਾਹਿਬਾਨਾਂ ਵਲੋਂ ਸਫ਼ਾਈ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਸਵੱਛਤਾ ਦੀ ਸਹੁੰ ਚੁੱਕੀ ਗਈ। ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ, ਸਫ਼ਾਈ ਦੀ ਮਹੱਤਤਾ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਵਲੋਂ ਵਿਦਿਆਰਥੀਆਂ ਨੂੰ ਸਵੱਛਤਾ ਅਤੇ ਵਾਤਾਵਰਨ ਸੰਭਾਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਫ਼ਾਈ ਨੂੰ ਅਪਣਾਉਣ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵੇਸਟ ਮਟੀਰੀਅਲ ਦੀ ਮੁੜ ਵਰਤੋਂ ਅਤੇ ਇਸ ਨੂੰ ਉਪਯੋਗੀ ਵਸਤੂਆਂ ਵਿਚ ਤਬਦੀਲ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਵੱਖ-ਵੱਖ ਪੋਸਟਰ ਅਤੇ ਪ੍ਰੋਜੈਕਟ ਤਿਆਰ ਕੀਤੇ ਗਏ, ਜਿਨ੍ਹਾਂ ਰਾਹੀਂ ਸਵੱਛਤਾ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਇਹ ਵਿਸ਼ੇਸ਼ ਮੁਹਿੰਮ ਕਾਲਜ ਦੀ ਸੁੰਦਰਤਾ ਕਮੇਟੀ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿਚ ਸਫ਼ਾਈ, ਵਾਤਾਵਰਨ ਸੁਰੱਖਿਆ, ਕੂੜਾ-ਕਰਕਟ ਦੀ ਸਹੀ ਵਰਤੋਂ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਉਪਰਾਲਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ
Ad Position 24