29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਨਤੀਜੇ ਸ਼ਾਨਦਾਰ ਰਹੇ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਡਰ-14 ਤੇ ਅੰਡਰ-17 ਉਮਰ ਵਰਗ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਨਤੀਜੇ ਐਲਾਨੇ ਗਏ।

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਡਰ-14 ਤੇ ਅੰਡਰ-17 ਉਮਰ ਵਰਗ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਨਤੀਜੇ ਐਲਾਨੇ ਗਏ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿਚ ਖੁੰਡੇ ਹਲਾਲ ਦੀ ਟੀਮ ਨੇ ਪਹਿਲਾ, ਅੰਮ੍ਰਿਤ ਪਬਲਿਕ ਸਕੂਲ ਭਲਾਈਆਣਾ ਦੀ ਟੀਮ ਨੇ ਦੂਜਾ ਅਤੇ ਖੂੰਨਣ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕੀਆਂ ਵਿਚ ਖੂੰਨਣ ਕਲਾਂ ਦੀ ਟੀਮ ਪਹਿਲੇ, ਖੁੰਡੇ ਹਲਾਲ ਦੀ ਟੀਮ ਦੂਜੇ ਅਤੇ ਚਿੱਬੜਾਂਵਾਲੀ ਦੀ ਟੀਮ ਤੀਜੇ ਸਥਾਨ ’ਤੇ ਰਹੀ। ਹੈਂਡਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੂਦ ਖੇੜਾ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬਰਵਾਲਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿਚ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੀ ਟੀਮ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬਰਵਾਲਾ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁੱਲਖੁਰਾਣਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਹੈਂਡਬਾਲ ਅੰਡਰ-14 ਲੜਕੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੂਦ ਖੇੜਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਦੂਜਾ ਤੇ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕੀਆਂ ਵਿਚ ਮਹਿਮੂਦ ਖੇੜਾ ਦੀ ਟੀਮ ਪਹਿਲੇ, ਮੱਲਣ ਦੀ ਟੀਮ ਦੂਜੇ ਅਤੇ ਭੁੱਲਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਅਥਲੈਟਿਕਸ ਅੰਡਰ-17 ਲੜਕਿਆਂ ਦੇ ਹੈਮਰ ਥਰੋ੍ਹ ਮੁਕਾਬਲੇ ਵਿਚ ਅਭਿਜੋਤ ਸਿੰਘ ਲੰਬੀ ਨੇ ਪਹਿਲਾ, ਜਹਾਨਬੀਰ ਸਿੰਘ ਸੰਧੂ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਗੁਰਸ਼ਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਹਾਸਿਲ ਕੀਤਾ। ਕਿੱਕ ਬਾਕਸਿੰਗ ਅੰਡਰ-17 ਲੜਕੀਆਂ ਦੇ 42 ਕਿੱਲੋ ਭਾਰ ਵਰਗ ਵਿਚ ਖੁਸ਼ਬੂ ਨੇ ਪਹਿਲਾ, ਜੈਸਮੀਨ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 46 ਕਿੱਲੋ ਭਾਰ ਵਰਗ ਵਿਚ ਕੰਚਨ ਨੇ ਪਹਿਲਾ, ਕਸ਼ਿਸ਼ ਨੇ ਦੂਜਾ ਅਤੇ ਰਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 50 ਕਿੱਲੋ ਭਾਰ ਵਰਗ ਵਿਚ ਜਸਪ੍ਰੀਤ ਕੌਰ ਨੇ ਪਹਿਲਾ, ਗਗਨਦੀਪ ਕੌਰ ਨੇ ਦੂਜਾ ਅਤੇ ਚਾਂਦਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿਚ ਪੀ.ਆਈ.ਐੱਸ. ਬਾਦਲ ਦੀ ਟੀਮ ਨੇ ਪਹਿਲਾ, ਪਿੰਡ ਬਾਦਲ ਦੀ ਟੀਮ ਨੇ ਦੂਜਾ ਅਤੇ ਨਿਸ਼ਾਨ ਅਕੈਡਮੀ ਔਲਖ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਵਿਚ ਨਿਸ਼ਾਨ ਅਕੈਡਮੀ ਦੀ ਟੀਮ ਨੇ ਪਹਿਲਾ, ਮਡਾਹਰ ਕਲਾਂ ਦੀ ਟੀਮ ਨੇ ਦੂਜਾ ਅਤੇ ਪਿੰਡ ਬਾਦਲ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-14 ਵਾਲੀਬਾਲ ਸਮੈਸ਼ਿੰਗ ਲੜਕੀਆਂ ਦੇ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਮਡਾਹਰ ਕਲਾਂ ਦੀ ਟੀਮ ਨੇ ਪਹਿਲਾ, ਨਿਸ਼ਾਨ ਅਕੈਡਮੀ ਔਲਖ ਦੀ ਟੀਮ ਨੇ ਦੂਜਾ ਅਤੇ ਪਿੰਡ ਝੌਰੜ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੈਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਫੁੱਟਬਾ ਲ, ਹੈਂਡਬਾਲ, ਬੈਡਮਿੰਟਨ, ਬਾਸਕਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫ਼ਟਿੰਗ, ਵੇਟ ਲਿਫ਼ਟਿੰਗ, ਗੱਤਕਾ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਸ ਮੌਕੇ ਖੇਡ ਵਿਭਾਗ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸੁਰੱਖਿਆ ਟੀਮ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਨਾਲ ਗੋਲੀ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
Ad Position 24