01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਦਿੱਤਾ ਸੱਦਾ

ਕੋਟਕਪੂਰਾ, 30 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕੈਂਪ ਪਿੰਡ ਜਲਾਲੇਆਣਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਜਲਾਲੇਆਣਾ ਅਤੇ ਆਸ-ਪਾਸ ਦੇ ਪਿੰਡਾਂ ਦੇ 110 ਕਿਸਾਨਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 01-10-2026
ਕੋਟਕਪੂਰਾ, 30 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕੈਂਪ ਪਿੰਡ ਜਲਾਲੇਆਣਾ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਜਲਾਲੇਆਣਾ ਅਤੇ ਆਸ-ਪਾਸ ਦੇ ਪਿੰਡਾਂ ਦੇ 110 ਕਿਸਾਨਾਂ ਨੇ ਹਿੱਸਾ ਲਿਆ। ਡਾ. ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਝੋਨੇ ਦੀ ਪਰਾਲੀ ਖੇਤ ਅੰਦਰ ਹੀ ਸੰਭਾਲ ਕੇ ਕਣਕ ਦੀ ਬਿਜਾਈ ਲਈ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਗੁਰਦਰਸ਼ਨ ਸਿੰਘ ਨੇ ਫ਼ਲਾਂ ਅਤੇ ਸਬਜ਼ੀਆਂ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ। ਡਾ. ਕਰਮਜੀਤ ਕੌਰ ਨੇ ਕੇ.ਵੀ.ਕੇ. ਫ਼ਰੀਦਕੋਟ ਵਿਖੇ ਕਿਸਾਨ ਬੀਬੀਆਂ ਲਈ ਲੱਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਦੱਸਿਆ ਅਤੇ ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੀ ਤੰਦਰੁਸਤੀ ਲਈ ਸੰਤੁਲਿਤ ਖੁਰਾਕ ਸਬੰਧੀ ਵਿਚਾਰ ਸਾਂਝੇ ਕੀਤੇ। ਡਾ. ਫ਼ਤਿਹਜੀਤ ਸਿੰਘ ਸੇਖੋਂ, ਫ਼ਾਰਮ ਸਲਾਹਕਾਰ ਸੇਵਾ ਕੇਂਦਰ ਫ਼ਰੀਦਕੋਟ ਨੇ ਕਣਕ ਦੀਆਂ ਨਵੀਆਂ ਕਿਸਮਾਂ ਬਾਰੇ ਦੱਸਿਆ। ਡਾ. ਸਿਮਰਨਜੀਤ ਕੌਰ ਨੇ ਝੋਨੇ ਅਤੇ ਕਣਕ ਦੀ ਫ਼ਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਡਾ. ਪ੍ਰਭਜੀਤ ਕੌਰ ਨੇ ਕਣਕ ਅਤੇ ਸਰ੍ਹੋਂ ’ਚ ਹੋਣ ਵਾਲੇ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਕਿਸਾਨਾਂ ਦਾ ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਜਸਵੀਰ ਕੌਰ ਇੰਸਾਂ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਦਾਨ ਕੀਤੀ ਅਗਲੀ ਖ਼ਬਰ ਸ਼ਬਦ ਗਾਇਨ ਮੁਕਾਬਲੇ ’ਚ ਦਸਮੇਸ਼ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ
Ad Position 24