01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਹਰਪ੍ਰੀਤ ਸਿੰਘ ਨੇ ਮਾਰਕੀਟ ਕਮੇਟੀ ਸੈਕਟਰੀ ਦਾ ਚਾਰਜ ਸੰਭਾਲਿਆ

ਕੋਟਕਪੂਰਾ, 30 ਸਤੰਬਰ (ਰਿੰਕੂ ਮਲਹੋਤਰਾ)-ਅੱਜ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਦੋ ਉੱਚ ਅਧਿਕਾਰੀਆਂ ਦੀਆਂ ਬਦਲੀਆਂ ਹੋਈਆਂ ਜਿਸ ਵਿਚ ਮਾਰਕੀਟ ਕਮੇਟੀ ਦੇ ਪਹਿਲਾਂ ਰਹੇ ਸੈਕਟਰੀ ਯੁਗਵੀਰ ਕੁਮਾਰ ਨੂੰ ਡਿਪਟੀ ਡੀ. ਐਮ.

Ad Position 21
No active advertisement
ਅਜੀਤ ਡੈਸਕ 01-10-2026
ਕੋਟਕਪੂਰਾ, 30 ਸਤੰਬਰ (ਰਿੰਕੂ ਮਲਹੋਤਰਾ)-ਅੱਜ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਦੋ ਉੱਚ ਅਧਿਕਾਰੀਆਂ ਦੀਆਂ ਬਦਲੀਆਂ ਹੋਈਆਂ ਜਿਸ ਵਿਚ ਮਾਰਕੀਟ ਕਮੇਟੀ ਦੇ ਪਹਿਲਾਂ ਰਹੇ ਸੈਕਟਰੀ ਯੁਗਵੀਰ ਕੁਮਾਰ ਨੂੰ ਡਿਪਟੀ ਡੀ.ਐਮ.ਓ ਲਗਾਇਆ ਗਿਆ, ਜਿਨ੍ਹਾਂ ਨੇ ਫ਼ਰੀਦਕੋਟ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸੇ ਦੌਰਾਨ ਹਰਪ੍ਰੀਤ ਸਿੰਘ ਡਿਪਟੀ ਡੀ.ਐਮ.ਓ ਨੂੰ ਕੋਟਕਪੂਰਾ ਮਾਰਕੀਟ ਕਮੇਟੀ ਦਾ ਸੈਕਟਰੀ ਲਗਾਇਆ ਗਿਆ ਹੈ। ਇਸ ਸਬੰਧੀ ਅੱਜ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਕਰਮਚਾਰੀਆਂ, ਅਧਿਕਾਰੀਆਂ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ, ਜਿਸ ਵਿਚ ਯੁਗਵੀਰ ਕੁਮਾਰ ਦੀ ਪ੍ਰਮੋਸ਼ਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਸਨਮਾਨ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਪੁੱਜੇ ਡੀ.ਐਮ.ਓ ਮਨੀਸ਼ ਕੁਮਾਰ ਨੇ ਵਧਾਈ ਦਿੰਦਿਆਂ ਕਿਹਾ ਕਿ ਦੋਨੋਂ ਹੀ ਅਧਿਕਾਰੀ ਆਪਣੀ ਕਾਰਜਸ਼ੈਲੀ ਵਧੀਆ ਢੰਗ ਨਾਲ ਨਿਭਾਅ ਰਹੇ ਹਨ। ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਦੱਸਿਆ ਕਿ ਯੁਗਵੀਰ ਕੁਮਾਰ ਨੇ ਹਮੇਸ਼ਾ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਮਾਰਕੀਟ ਕਮੇਟੀ ਕੋਟਕਪੂਰਾ ਦੀ ਜ਼ਿੰਮੇਵਾਰੀ ਸੰਭਾਲੀ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਗੋਇਲ ਸਮੇਤ ਸਮੁੱਚੀ ਟੀਮ ਨੇ ਵੀ ਉਨ੍ਹਾਂ ਦੀ ਕਾਰਜਸ਼ੈਲੀ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਮੰਡੀ ਸੁਪਰਡੈਂਟ ਸਿਮਰਨਜੀਤ ਸਿੰਘ ਮੱਕੜ, ਇੰਸਪੈਕਟਰ ਅਮਿਤੋਜ ਸ਼ਰਮਾ, ਗੁਰਿੰਦਰ ਸਿੰਘ, ਚਰਨਜੀਤ ਕੌਰ, ਸ਼ਿਲਪਾ ਸਮੇਤ ਹੋਰ ਵੀ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਅਨਾਜ ਮੰਡੀ ਦੇ ਗੇਟਾਂ ਦੀ ਹਾਲਤ ਮੰਦੀ
Ad Position 24