01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦਸਮੇਸ਼ ਸਕੂਲ ਦੀ ਦਿਤਿਯਾ ਗੋਇਲ ਨੇ ਪੇਂਟਿੰਗ ’ਚ ਹਾਸਿਲ ਕੀਤਾ ਵਿਸ਼ੇਸ਼ ਇਨਾਮ

ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਸੇਂਟ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਵਲੋਂ ਬੱਚਿਆਂ ਵਿਚ ਕਲਾ ਪ੍ਰਤੀ ਰੁਚੀ ਅਤੇ ਸਿਰਜਣਾਤਮਕਤਾ ਨੂੰ ਉਤਸਾਹਿਤ ਕਰਨ ਲਈ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਸੇਂਟ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ.) ਫ਼ਰੀਦਕੋਟ ਵਲੋਂ ਬੱਚਿਆਂ ਵਿਚ ਕਲਾ ਪ੍ਰਤੀ ਰੁਚੀ ਅਤੇ ਸਿਰਜਣਾਤਮਕਤਾ ਨੂੰ ਉਤਸਾਹਿਤ ਕਰਨ ਲਈ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀ ਸੱਤਵੀ ਜਮਾਤ ਦੀ ਹੋਣਹਾਰ ਵਿਦਿਆਰਥਣ ਦਿਤਿਯਾ ਗੋਇਲ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਪੇਂਟਿੰਗ ਨੂੰ ਸਲਾਹੁਤਾ ਮਿਲੀ ਅਤੇ ਉਸਨੇ ਵਿਸ਼ੇਸ਼ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪਿ੍ਰੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਅਤੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਦਿਤਿਯਾ ਗੋਇਲ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣ ਦੀ ਹੌਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਆਪਣੀ ਪ੍ਰਤਿਭਾ ਨਿਖ਼ਾਰਨ ਅਤੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਰਜਿ: ਦੀ ਮੀਟਿੰਗ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ 5 ਨੂੰ ਅਗਲੀ ਖ਼ਬਰ ਲਖਵਿੰਦਰ ਸਿੰਘ ਗਿੱਲ ਰਾਮੇਆਣਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ
Ad Position 24