ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਰਜਿ: ਦੀ ਮੀਟਿੰਗ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ 5 ਨੂੰ
ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਰਜਿ: ਨੰਬਰ 643 ਨੰਬਰਦਾਰ ਯੂਨੀਅਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਕੋਟਕਪੂਰਾ ਵਿਖੇ ਕੀਤੀ ਗਈ। ਮੀਟਿੰਗ ਵਿਚ ਆਉਣ ਵਾਲੀ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
ਜ
ਜਗਤਾਰ ਸਿੰਘ ਹਰੀਨੌਂ ਨੰਬਰਦਾਰ
01-10-2026
ਕੋਟਕਪੂਰਾ, 30 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਰਜਿ: ਨੰਬਰ 643 ਨੰਬਰਦਾਰ ਯੂਨੀਅਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਕੋਟਕਪੂਰਾ ਵਿਖੇ ਕੀਤੀ ਗਈ। ਮੀਟਿੰਗ ਵਿਚ ਆਉਣ ਵਾਲੀ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਗਤਾਰ ਸਿੰਘ ਨੰਬਰਦਾਰ ਅਤੇ ਤਹਿਸੀਲ ਫ਼ਰੀਦਕੋਟ ਦੇ ਪ੍ਰਧਾਨ ਬਲਜੀਤ ਸਿੰਘ ਮੰਡਵਾਲਾ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਨੰਬਰਦਾਰਾਂ ਨੂੰ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਸੰਗਰੂਰ ਵਿਖੇ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਤਾਂ ਕਿ ਮੰਗਾਂ ਨੂੰ ਮਨਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਨੰਬਰਦਾਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਨੰਬਰਦਾਰੀ ਪਿਤਾ ਪੁਰਖ਼ੀ ਕੀਤੀ ਜਾਵੇਗੀ, ਮਾਣਭੱਤਾ 5000 ਰੁਪਏ ਕੀਤਾ ਜਾਵੇਗਾ ਪਰ ਸਰਕਾਰ ਵਲੋਂ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਮੰਗ ਨਹੀਂ ਮੰਨੀ ਗਈ, ਜਿਸ ਕਰਕੇ ਸਮੂਹ ਨੰਬਰਦਾਰਾਂ ਵਿਚ ਰੋਸ ਦੀ ਲਹਿਰ ਹੈ। ਇਸ ਮੌਕੇ ਨੰਬਰਦਾਰ ਦਰਸ਼ਨ ਸਿੰਘ ਕੋਟਕਪੂਰਾ, ਬਲਜੀਤ ਸਿੰਘ ਮੰਡ ਵਾਲਾ, ਜਸਵਿੰਦਰ ਸਿੰਘ ਸਿਵੀਆਂ, ਤੇਜਿੰਦਰ ਸਿੰਘ ਖਾਰਾ, ਜਸਵਿੰਦਰ ਸਿੰਘ ਵਾੜਾਦਰਾਕਾ ਅਤੇ ਹੋਰ ਨੰਬਰਦਾਰ ਹਾਜ਼ਰ ਸਨ।