ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਐਚ.ਐਸ. ਹਾਈ ਸਕੂਲ ਨੇ ਮੱਲਾਂ ਮਾਰੀਆਂ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਚ. ਐਸ.
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐਚ.ਐਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਲੜਕਿਆਂ ਤੇ ਲੜਕੀਆਂ ਨੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਈਵੈਂਟਸ ਵਿਚ ਤਗ਼ਮੇ ਤੇ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਪੂਰੇ ਜੋਸ਼, ਮਿਹਨਤ ਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ। ਪ੍ਰਿੰਸੀਪਲ ਵਿਪਨ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਅਨਮੋਲ ਬਰਾੜ ਅਤੇ ਸਮਨ ਬਰਾੜ ਵਲੋਂ ਸਕੂਲ ਦੀਆਂ ਖੇਡਾਂ, ਸਿੱਖਿਆ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਕੂਲ ਕੋਆਰਡੀਨੇਟਰਜ਼ ਮੀਨਾ ਰਾਣੀ ਤੇ ਰਚਨਾ ਵਧਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰਾਪਤੀ ਵਿਚ ਡੀ.ਪੀ.ਈ. ਅਧਿਆਪਕ ਰਣਧੀਰ ਸਿੰਘ ਅਤੇ ਬਲਜੀਤ ਸਿੰਘ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਖਿਡਾਰੀਆਂ ਨੂੰ ਮੁਕਾਬਲਿਆਂ ਲਈ ਤਿਆਰ ਕਰਨ ਤੇ ਮਾਰਗ ਦਰਸ਼ਨ ਦੇਣ ਵਿਚ ਅਹਿਮ ਭੂਮਿਕਾ ਨਿਭਾਈ। ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਅਤੇ ਡੀ.ਪੀ. ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।