ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਲ ਇੰਡੀਆ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਤੇ ਸਾਂਝੇ ਮੰਚ ਵਲੋਂ ਚਲਾਏ ਜਾ ਰਹੇ ਸੰਘਰਸ਼ ਤਹਿਤ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਸੰਬੰਧੀ ਐਸ. ਡੀ.
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਲ ਇੰਡੀਆ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਤੇ ਸਾਂਝੇ ਮੰਚ ਵਲੋਂ ਚਲਾਏ ਜਾ ਰਹੇ ਸੰਘਰਸ਼ ਤਹਿਤ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਸੰਬੰਧੀ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ ਗਿਆ। ਐਸੋਸੀਏਸ਼ਨ ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ 18 ਫ਼ੀਸਦੀ ਡੀ.ਏ. ਸਮੇਂ ਸਿਰ ਦਿੱਤਾ ਜਾਵੇ, 1 ਜਨਵਰੀ 2016 ਤੋਂ ਪੈਨਸ਼ਨ ਦੀ ਸੋਧ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕੀਤੀ ਜਾਵੇ। ਆਗੂਆਂ ਨੇ ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣ ਅਤੇ ਸਾਰੇ ਕੱਚੇ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਸਰਕਾਰ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਕਰਮਜੀਤ ਸ਼ਰਮਾ, ਵਾਈਸ ਚੇਅਰਮੈਨ ਹਰਦੇਵ ਸਿੰਘ, ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ, ਵਿੱਤ ਸਕੱਤਰ ਸੁਖਮੰਦਰ ਸਿੰਘ ਬੇਦੀ, ਸੀਨੀਅਰ ਮੀਤ ਪ੍ਰਧਾਨ ਚੌਧਰੀ ਬਲਬੀਰ ਸਿੰਘ, ਲੀਗਲ ਐਡਵਾਈਜ਼ਰ ਜਸਵੰਤ ਸਿੰਘ ਬਰਾੜ ਅਤੇ ਬੁੱਧ ਰਾਮ ਹਾਜ਼ਰ ਸਨ। ਪ੍ਰਧਾਨ ਕਰਮਜੀਤ ਸ਼ਰਮਾ ਨੇ ਸਮੂਹ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।