ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦਿੱਤੀ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੇਵਾ ਮੁਕਤ ਹੋਏ 6 ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਹ ਸਮਾਗਮ ਐੱਸ.
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੇਵਾ ਮੁਕਤ ਹੋਏ 6 ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਹ ਸਮਾਗਮ ਐੱਸ.ਐੱਸ.ਪੀ. ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਸੇਵਾ ਮੁਕਤ ਹੋਣ ਵਾਲਿਆਂ ਵਿਚ ਏ.ਐੱਸ.ਆਈ. ਸੁਖਪਾਲ ਸਿੰਘ, ਏ.ਐੱਸ.ਆਈ. ਕੁਲਬੀਰ ਸਿੰਘ, ਏ.ਐੱਸ.ਆਈ. ਖੁਸ਼ਬਲਵਿੰਦਰ ਸਿੰਘ, ਏ.ਐੱਸ.ਆਈ. ਸੁਰਜੀਤ ਸਿੰਘ, ਏ.ਐੱਸ.ਆਈ. ਗੁਰਜਿੰਦਰ ਸਿੰਘ ਤੇ ਏ.ਐੱਸ.ਆਈ. ਪੂਰਨ ਚੰਦ ਸ਼ਾਮਿਲ ਸਨ। ਐੱਸ.ਐੱਸ.ਪੀ. ਨੇ ਕਿਹਾ ਕਿ ਸੇਵਾ ਮੁਕਤੀ ਸਿਰਫ਼ ਨੌਕਰੀ ਤੋਂ ਵਿਦਾਈ ਨਹੀਂ ਸਗੋਂ ਜੀਵਨ ਦੇ ਨਵੇਂ ਪੜਾਅ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਵਲੋਂ ਪੁਲਿਸ ਵਿਭਾਗ ਵਿਚ ਨਿਭਾਈਆਂ ਸੇਵਾਵਾਂ ਤੇ ਉਨ੍ਹਾਂ ਦਾ ਸਮਰਪਣ ਹਮੇਸ਼ਾ ਯਾਦ ਰਹੇਗਾ। ਇਸ ਮੌਕੇ ਐੱਸ.ਐੱਸ.ਪੀ. ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐੱਸ.ਪੀ. (ਡੀ.) ਅਸ਼ੋਕ ਮੀਨਾ, ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ, ਡੀ.ਐੱਸ.ਪੀ. (ਐੱਚ) ਜੋਰਾ ਸਿੰਘ ਅਤੇ ਦਫ਼ਤਰੀ ਸਟਾਫ਼ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ। ਏ.ਐੱਸ.ਆਈ. ਗੁਰਦੇਵ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ, ਜਦਕਿ ਏ.ਐੱਸ.ਆਈ. ਨਾਇਬ ਸਿੰਘ ਨੇ ਗੀਤ ਪੇਸ਼ ਕੀਤੇ ।