ਸਵੱਛਤਾ ਹੀ ਸੇਵਾ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਚਲਾਈ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਕੰਪਲੈਕਸ ਗਰਾਊਂਡ ਤੇ ਆਲੇ-ਦੁਆਲੇ ਦੇ ਖੇਤਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ.
ਜ਼
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕੰਪਲੈਕਸ ਅੰਦਰ ਚਲਾਈ ਸਫ਼ਾਈ ਮੁਹਿੰਮ ਦਾ ਦ੍ਰਿਸ਼। ਅਜੀਤ ਤਸਵੀਰ
02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਕੰਪਲੈਕਸ ਗਰਾਊਂਡ ਤੇ ਆਲੇ-ਦੁਆਲੇ ਦੇ ਖੇਤਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਅਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਇਸ ਮੌਕੇ ਲੈਫ. ਕਰਨਲ ਅਮਨਦੀਪ ਕੌਰ ਨੇ ਕਿਹਾ ਕਿ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਕਰਨਾ ਵੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ‘ਸਵੱਛਤਾ ਹੀ ਸੇਵਾ 202 6’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਵੀ ਲੋਕਾਂ ਨੂੰ ਜਾਗਰੂਕ ਹੋ ਕੇ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।