01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਐਨ. ਐਸ. ਐਸ. ਕੈਂਪ ਲਗਾਇਆ

ਗਿੱਦੜਬਾਹਾ, 1 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ਹੀਦ-ਏ-ਆਜ਼ਮ ਸਰਦਾਸ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਗਿੱਦੜਬਾਹਾ ਵਿਖੇ ਸਕੂਲ ਇੰਚਾਰਜ ਕੁਲਦੀਪ ਸਿੰਘ ਦੀ ਅਗਵਾਈ ਹੇਠ ਇਕ ਰੋਜ਼ਾ ਐਨ. ਐਸ.

Ad Position 21
No active advertisement
ਅਜੀਤ ਡੈਸਕ 02-10-2026
ਗਿੱਦੜਬਾਹਾ, 1 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ਹੀਦ-ਏ-ਆਜ਼ਮ ਸਰਦਾਸ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਗਿੱਦੜਬਾਹਾ ਵਿਖੇ ਸਕੂਲ ਇੰਚਾਰਜ ਕੁਲਦੀਪ ਸਿੰਘ ਦੀ ਅਗਵਾਈ ਹੇਠ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਐਨ.ਐਸ.ਐਸ. ਵਲੰਟੀਅਰਾਂ ਤੇ ਹੋਰ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਘਰਸ਼, ਉਨ੍ਹਾਂ ਦੀ ਇਨਕਲਾਬੀ ਵਿਚਾਰਧਾਰਾ, ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ ਅਤੇ ਨੌਜਵਾਨ ਪੀੜ੍ਹੀ ਲਈ ਦਿੱਤੇ ਪ੍ਰੇਰਨਾਦਾਇਕ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਅਧਿਆਪਕਾਂ ਨੇ ਸਮੂਹ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਉਚ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਦੇਸ਼ ਦੀ ਪ੍ਰਗਤੀ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਕੂਲ ਕੰਪਲੈਕਸ ਅਤੇ ਇਸ ਦੇ ਆਲੇ-ਦੁਆਲੇ ਦੀ ਵਿਸ਼ੇਸ਼ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਕਲਾਤਮਕ ਗਤੀਵਿਧੀਆਂ, ਭਾਸ਼ਣਾਂ ਤੇ ਕਵਿਤਾਵਾਂ ਵਿਚ ਹਿੱਸਾ ਲਿਆ। ਸਕੂਲ ਇੰਚਾਰਜ ਕੁਲਦੀਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਮਾਗਮ ਦੇ ਅੰਤ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਲੰਟੀਅਰਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ 40 ਮੁਕਤਿਆਂ ਦੀ ਯਾਦਗਾਰ ਮੁਕਤੇ-ਏ-ਮੀਨਾਰ ਦੀ ਹਾਲਤ ਤਰਸਯੋਗ ਲਾਈਟਾਂ ਬੰਦ , ਅਸਮਾਜਿਕ ਅਨਸਰਾਂ ਦਾ ਬਣਿਆ ਅੱਡਾ ਅਗਲੀ ਖ਼ਬਰ ਸਵੱਛਤਾ ਹੀ ਸੇਵਾ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਚਲਾਈ
Ad Position 24