ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹਿਰ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹਿਰ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ, ਨਰਸਿੰਗ ਵਿਦਿਆਰਥੀਆਂ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਵੱਖ-ਵੱਖ ਏਰੀਏ ਵਿਚ ਅੱਜ ਹਾਟ ਸਪਾਟ ਏਰੀਏ, ਮਲੋਟ ਰੋਡ, ਬਠਿੰਡਾ ਰੋਡ, ਬਾਬਾ ਦੀਪ ਸਿੰਘ ਨਗਰ, ਨਾਨਕ ਕਾਲੋਨੀ, ਗਾਂਧੀ ਨਗਰ ਅਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੌਕੇ ਡੀ.ਐਮ.ਸੀ. ਡਾ. ਕੁਲਤਾਰ ਸਿੰਘ, ਡਾ. ਰੌਬਿਨ ਕੁਮਾਰ, ਡਾ. ਅਰਪਣ ਐਸ.ਐਮ.ਓ. ਸਿਵਲ ਹਸਪਤਾਲ, ਗੁਰਪ੍ਰੀਤ ਸਿੰਘ ਪੀ.ਏ., ਮਨੀਸ਼ ਕੁਮਾਰ, ਅਮਨਦੀਪ ਸਿੰਘ, ਕੁਲਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਮਸ਼ੇਰ ਸਿੰਘ, ਵਕੀਲ ਸਿੰਘ ਸਿਹਤ ਵਰਕਰ ਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।