ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੁੱਟੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਐਲਾਨ ਦੇ ਮੱਦੇਨਜ਼ਰ ਸ਼ਹਿਰ ਵਿਚ ਵਿਕਾਸ ਕਾਰਜਾਂ ਕਾਰਨ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਮੁੱਦਾ ਉਠਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪ੍ਰਸ਼ਾਸਨ ਤੋਂ ਕੋਟਕਪੂਰਾ ਰੋਡ ਤੋਂ ਬੂੜਾ ਗੁੱਜਰ ਰੋਡ ਬਾਈਪਾਸ ਤੱਕ ਸੜਕ ਦੀ ਜਲਦ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਗਜੀਤ ਹਨੀ ਫ਼ੱਤਣਵਾਲਾ ਤੇ ਹੋਰ। ਅਜੀਤ ਤਸਵੀਰ
02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਐਲਾਨ ਦੇ ਮੱਦੇਨਜ਼ਰ ਸ਼ਹਿਰ ਵਿਚ ਵਿਕਾਸ ਕਾਰਜਾਂ ਕਾਰਨ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਮੁੱਦਾ ਉਠਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪ੍ਰਸ਼ਾਸਨ ਤੋਂ ਕੋਟਕਪੂਰਾ ਰੋਡ ਤੋਂ ਬੂੜਾ ਗੁੱਜਰ ਰੋਡ ਬਾਈਪਾਸ ਤੱਕ ਸੜਕ ਦੀ ਜਲਦ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੜਕ ’ਤੇ ਥਾਂ-ਥਾਂ ਵੱਡੇ ਟੋਏ ਪਏ ਹੋਣ ਕਾਰਨ ਝੋਨੇ ਦੀ ਆਮਦ ਵਧਣ ’ਤੇ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਵਾਹਨਾਂ ਨੂੰ ਆਵਾਜਾਈ ਵਿਚ ਮੁਸ਼ਕਿਲ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਸਮ ਕਾਰਨ ਇਸ ਵਾਰ ਝੋਨੇ ਦੀ ਆਮਦ ਕੁਝ ਦੇਰੀ ਨਾਲ ਹੋ ਰਹੀ ਹੈ ਜਿਸ ਕਰਕੇ ਪ੍ਰਸ਼ਾਸਨ ਨੂੰ ਮੰਡੀਆਂ ਤੱਕ ਜਾਣ ਵਾਲੇ ਰਸਤਿਆਂ ਦੀ ਮੁਰੰਮਤ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਬੂੜਾ ਗੁੱਜਰ ਰੋਡ ’ਤੇ ਰਜਬਾਹੇ ਉਪਰ ਨਵੇਂ ਬਣੇ ਪੁਲ ਦੀ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲ ਦੇ ਦੋਵੇਂ ਪਾਸਿਆਂ ਤੋਂ ਸਰੀਏ ਬਾਹਰ ਨਿਕਲੇ ਹੋਏ ਹਨ ਜਿਸ ਕਾਰਨ ਵਾਹਨਾਂ ਦੇ ਟਾਇਰ ਨੁਕਸਾਨੇ ਜਾਣ ਦੇ ਨਾਲ-ਨਾਲ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਝੋਨੇ ਦੀ ਆਮਦ ਵਧਣ ਤੋਂ ਪਹਿਲਾਂ ਸੜਕਾਂ ਤੇ ਪੁਲ ਨਾਲ ਸੰਬੰਧਿਤ ਖ਼ਾਮੀਆਂ ਨੂੰ ਦੂਰ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੁਖਵਿੰਦਰ ਸਿੰਘ ਰਿੰਪੂ ਬਰਾੜ, ਸ਼ਮਸ਼ੇਰ ਸਿੰਘ ਕੋਟਲੀ ਦੇਵਨ, ਪਰਮਜੀਤ ਸਿੰਘ ਬਰਾੜ, ਲਾਡੀ ਸ਼ਰਮਾ ਲੰਬੀਢਾਬ, ਜਗਸੀਰ ਸਿੰਘ, ਗੁਰਵਿੰਦਰ ਸਿੰਘ ਬੱਬੂ ਤੇ ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।