ਸੰਤ ਬਾਬਾ ਸੇਵਾ ਸਿੰਘ ਦੀ ਮਿੱਠੀ ਯਾਦ ’ਚ ਗੁਰਮਤਿ ਸਮਾਗਮ ਅੱਜ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੂੜਾ ਗੁੱਜਰ ਰੋਡ ’ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ ’ਚ ਮਹਾਨ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੂੜਾ ਗੁੱਜਰ ਰੋਡ ’ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ ’ਚ ਮਹਾਨ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੇਵਾ ਸਿੰਘ ਤੇ ਮਾਤਾ ਗੁਰਦਿਆਲ ਕੌਰ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਇਸੇ ਸੰਬੰਧੀ 30 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ 2 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ। ਭੋਗ ਤੋਂ ਬਾਅਦ ਸਜਾਏ ਜਾਣ ਵਾਲੇ ਦੀਵਾਨਾਂ ’ਚ ਰਾਗੀ ਜਥੇ ਤੇ ਕਥਾ ਵਾਚਕ ਸੰਗਤ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ।