04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੇ.ਐਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਨੇ ਰਾਜ ਪੱਧਰੀ ਖੇਡਾਂ ’ਚ 20 ਸੋਨ ਤਗ਼ਮੇ ਜਿੱਤੇ

ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਡੀ. ਏ.

Ad Position 21
No active advertisement
ਅਜੀਤ ਡੈਸਕ 04-10-2026
ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਏ.ਵੀ. ਸਕੂਲਾਂ ਦੀਆਂ ਰਾਜ ਪੱਧਰੀ ਖੇਡਾਂ ਵਿਚ ਜੇ.ਐਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ 20 ਸੋਨ ਤਗ਼ਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਡੀ.ਏ.ਵੀ. ਸਕੂਲਾਂ ਦਾ ਰਾਜ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ ਸੀ, ਜਿਸ ਵਿਚ ਸਕੂਲ ਦੇ ਖਿਡਾਰੀਆਂ ਨੇ ਤਾਈਕਵਾਂਡੋ ਅਤੇ ਬਾਕਸਿੰਗ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਵਲੋਂ ਆਪਣਾ ਵਧੀਆ ਪ੍ਰਦਰਸ਼ਨ ਕਰਦਿਆ 20 ਸੋਨੇ, 8 ਸਿਲਵਰ ਅਤੇ 10 ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਅੰਡਰ-17 ਸਾਲ ਵਰਗ ਵਿਚ ਲੜਕਿਆਂ ਨੇ ਜੇਤੂ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ। ਸ੍ਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਬੱਚਿਆਂ ਨੇ ਖੇਡਾਂ ਤੇ ਪੜ੍ਹਾਈ ਵਿਚ ਮੱਲ੍ਹਾਂ ਮਾਰੀਆਂ ਹਨ। ਇਸ ਮੌਕੇ ਸਮੂਹ ਸਟਾਫ਼ ਵਲੋਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਕਤਸਰ ਵਿਕਾਸ ਮਿਸ਼ਨ ਵਲੋਂ ਕਪਿਲ ਸ਼ਰਮਾ ਦਾ ਦੂਜੀ ਵਾਰ ਸੈਨੇਟ ਮੈਂਬਰ ਬਣਨ ’ਤੇ ਸਨਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਗੁਲਾਬੇਵਾਲਾ ਦੀ ਖੋ-ਖੋ ਟੀਮ ਜ਼ਿਲ੍ਹੇ ’ਚੋਂ ਦੂਜੇ ਸਥਾਨ ’ਤੇ ਰਹੀ
Ad Position 24