04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਐਸ.ਡੀ. ਸਕੂਲ ਦੇ ਮਨਿੰਦਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਦੋ ਸੋਨ ਤਗ਼ਮੇ ਜਿੱਤੇ

ਮਲੋਟ, 3 ਅਕਤੂਬਰ (ਪਾਟਿਲ)-ਐਸ. ਡੀ.

Ad Position 21
No active advertisement
ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਸੋਨ ਤਗ਼ਮਾ ਜਿੱਤਣ ਵਾਲਾ ਐਸ.ਡੀ. ਸਕੂਲ ਮਲੋਟ ਦਾ ਵਿਦਿਆਰਥੀ ਮਨਿੰਦਰ। ਤਸਵੀਰ: ਪਾਟਿਲ 04-10-2026
ਮਲੋਟ, 3 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਿੰਦਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਨਿੰਦਰ ਨੇ ਅੰਡਰ-21 ਵਰਗ ਦੀ 500 ਮੀਟਰ ਤੇ 1000 ਮੀਟਰ ਸਕੇਟਿੰਗ ਰੇਸ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਦੋ ਸੋਨ ਤਗ਼ਮੇ ਜਿੱਤੇ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੀ ਸਮੂਹ ਕਮੇਟੀ ਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਜੇਤੂ ਵਿਦਿਆਰਥੀ, ਫ਼ਿਜੀਕਲ ਇੰਚਾਰਜ ਰਾਹੁਲ ਸ਼ਰਮਾ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਮਨਿੰਦਰ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਸ ਨੂੰ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਗਤਪਾਲ ਬਰਾੜ ਸ਼ੇਰੇਵਾਲਾ ਨੇ ਰਾਈਫ਼ਲ ਸ਼ੂਟਿੰਗ ’ਚ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਪਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਹੋਵੇਗੀ ਮਜ਼ਬੂਤ - ਗੁਰਦਾਸ ਗਿਰਧਰ
Ad Position 24