04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੀ ਐਮ.ਐਸ.ਪੀ. ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੇਂਦਰ ਸਰਕਾਰ ਵਲੋਂ ਰਬੀ ਮਾਰਕੀਟਿੰਗ ਸੀਜ਼ਨ 2027-28 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ.

Ad Position 21
No active advertisement
ਐਤਵਾਰ, 4 ਅਕਤੂਬਰ, 2026 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੇਂਦਰ ਸਰਕਾਰ ਵਲੋਂ ਰਬੀ ਮਾਰਕੀਟਿੰਗ ਸੀਜ਼ਨ 2027-28 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਜਦਕਿ ਕਣਕ ਦੀ ਐਮ.ਐਸ.ਪੀ. ਵਿਚ ਕੀਤਾ ਗਿਆ ਇਹ ਵਾਧਾ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ ਡੀਜ਼ਲ, ਖ਼ਾਦਾਂ, ਖੇਤੀ ਸੰਦਾਂ ਅਤੇ ਹੋਰ ਖੇਤੀ ਲਾਗਤਾਂ ਵਿਚ ਵਾਧੇ ਕਾਰਨ ਕਿਸਾਨਾਂ ਦਾ ਖ਼ਰਚਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਲਾਹੇਵੰਦ ਮੁੱਲ ਮਿਲਣਾ ਚਾਹੀਦਾ ਹੈ, ਤਾਂ ਜੋ ਖੇਤੀ ਨੂੰ ਆਰਥਿਕ ਤੌਰ ’ਤੇ ਟਿਕਾਊ ਬਣਾਇਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਨੂੰ ਧਿਆਨ ਵਿਚ ਰੱਖਦਿਆਂ ਫ਼ਸਲਾਂ ਦੇ ਵਾਜਬ ਅਤੇ ਲਾਹੇਵੰਦ ਭਾਅ ਯਕੀਨੀ ਬਣਾਏ। ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਨੇ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨੀ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਉਠਾਉਂਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸੰਪੰਨ ਅਗਲੀ ਖ਼ਬਰ ਪੀ.ਐੱਨ.ਬੀ. ਦੀ ‘ਚਿਤ੍ਰਾਂਜਲੀ 2026-27’ ਵਿਚ ਡਾ. ਰਾਜਨ ਮਲੂਜਾ ਦਾ ਸਨਮਾਨ
Ad Position 24