04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸੰਪੰਨ

ਦੋਦਾ, 3 ਅਕਤੂਬਰ (ਰਵੀਪਾਲ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ. ਐਸ.

Ad Position 21
No active advertisement
ਅਜੀਤ ਡੈਸਕ 04-10-2026
ਦੋਦਾ, 3 ਅਕਤੂਬਰ (ਰਵੀਪਾਲ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਸੇਵਾ, ਸਿਹਤ, ਸਿੱਖਿਆ, ਵਾਤਾਵਰਨ ਅਤੇ ਨੈਤਿਕ ਕਦਰਾਂ-ਕੀਮਤਾਂ ਸੰਬੰਧੀ ਵੱਖ-ਵੱਖ ਗਤੀਵਿਧੀਆਂ ਨਾਲ ਜੋੜਿਆ ਗਿਆ। ਕੈਂਪ ਸੰਬੰਧੀ ਪ੍ਰੋਗਰਾਮ ਅਫ਼ਸਰ ਬਲਕਰਨ ਸਿੰਘ, ਸੁਖਦੀਪ ਸਿੰਘ ਨੇ ਦੱਸਿਆ ਕਿ ਕੈਂਪ ’ਚ ਸਕੂਲ ਦੇ ਦੋ ਐਨ.ਐਸ.ਐਸ. ਯੂਨਿਟਾਂ ਦੇ ਕੁੱਲ 110 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਰਿਸੋਰਸ ਪਰਸਨ ਡਾ. ਵਿਵੇਕ ਸ਼ਰਮਾ, ਡਾ. ਅਰੁਣ ਕਾਲੜਾ, ਡਾ. ਚੰਦਰ ਪ੍ਰਕਾਸ਼ ਅਤੇ ਡਾ. ਜਗਜੀਤ ਬਰਾੜ ਨੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਤੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਸਿਹਤ ਤੇ ਹੋਰ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਐਨ.ਐਸ.ਐਸ. ਵਲੰਟੀਅਰਾਂ ਵਲੋਂ ਕੈਂਪ ਦੌਰਾਨ ਪੰਜ ਪ੍ਰੋਜੈਕਟ ਵਰਕ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਤਲਵੰਡੀ ਸਾਬੋ ਵਿਖੇ ਧਾਰਮਿਕ ਯਾਤਰਾ ਵੀ ਕੀਤੀ ਗਈ। ਕੈਂਪ ਦੌਰਾਨ ਵਲੰਟੀਅਰਾਂ ਨੇ ਸਵੇਰ ਸਮੇਂ ਕਸਰਤ ਤੇ ਸ਼ਾਮ ਨੂੰ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ’ਚ ਅਨੁਸ਼ਾਸਨ, ਸਹਿਯੋਗ, ਆਤਮ-ਵਿਸ਼ਵਾਸ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਉਪਰਾਲਾ ਕੀਤਾ ਗਿਆ। ਕੈਂਪ ਦੇ ਆਖ਼ਰੀ ਦਿਨ ਅਸਿਸਟੈਂਟ ਡਾਇਰੈਕਟਰ ਯੋਗ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ, ਲਖਬੀਰ ਸਿੰਘ ਅਤੇ ਪ੍ਰਿੰਸੀਪਲ ਪ੍ਰਵੀਨ ਪੁਰੀ ਐਸ.ਐਸ.ਡੀ. ਕਾਲਜ ਬਠਿੰਡਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ’ਚ ਭਾਗ ਲੈਣ ਵਾਲਿਆਂ ਨੂੰ ਸਰਟੀਫ਼ਿਕੇਟ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੋਤ ਸਿੰਘ ਲੈਕਚਰਾਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਜਗਮੀਤ ਸਿੰਘ, ਯਸ ਚੌਹਾਨ, ਬੇਅੰਤ ਕੌਰ, ਸੁਖਜਿੰਦਰ ਕੌਰ, ਸ਼ਰਨਜੋਤ ਕੌਰ, ਲਵਪ੍ਰੀਤ ਕੌਰ, ਗੁਰਪ੍ਰੀਤ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਬਰਕੰਦੀ-ਬਠਿੰਡਾ ਰੋਡ ’ਤੇ ਕੰਪਨੀ ਸਟੋਰ ਵਿਚ ਲੱਗੀ ਅੱਗ ਮਗਰੋਂ ਨੁਕਸਾਨਿਆ ਗਿਆ ਸਾਮਾਨ। ਸੀਡ ਕੰ... ਅਗਲੀ ਖ਼ਬਰ ਕਣਕ ਦੀ ਐਮ.ਐਸ.ਪੀ. ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਹਨੀ ਫ਼ੱਤਣਵਾਲਾ
Ad Position 24