ਐਮ.ਐਮ.ਡੀ. ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ
ਗਿੱਦੜਬਾਹਾ, 3 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐਮ. ਐਮ.
ਗਿੱਦੜਬਾਹਾ, 3 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐਮ.ਐਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੀ ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ ਵਾਸੀ ਗਿੱਦੜਬਾਹਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ 8.83 ਗਰੇਡ ਪੁਆਇੰਟ ਹਾਸਿਲ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਗਗਨਦੀਪ ਕੌਰ ਪੁੱਤਰੀ ਵਿਜੇ ਕੁਮਾਰ ਨੇ 8.42 ਗਰੇਡ ਪੁਆਇੰਟ ਲੈ ਕੇ ਕਾਲਜ ਵਿਚੋਂ ਦੂਜਾ, ਜਦਕਿ ਵਿਸ਼ਾਲ ਗਾਬਾ ਪੁੱਤਰ ਰਜਿੰਦਰ ਕੁਮਾਰ ਨੇ 8.29 ਗਰੇਡ ਪੁਆਇੰਟ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਿੰ. ਰਾਜੇਸ਼ ਮਹਾਜਨ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।